ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਸਿੰਥੈਟਿਕ ਐਥਲੈਟਿਕ ਟਰੈਕ ਲਈ 7 ਕਰੋੜ ਦੀ ਗਰਾਂਟ ਹੋਈ ਪਾਸ
Published : Nov 5, 2020, 12:47 am IST
Updated : Nov 5, 2020, 12:47 am IST
SHARE ARTICLE
image
image

ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਸਿੰਥੈਟਿਕ ਐਥਲੈਟਿਕ ਟਰੈਕ ਲਈ 7 ਕਰੋੜ ਦੀ ਗਰਾਂਟ ਹੋਈ ਪਾਸ : ਰਾਣਾ ਸੋਢੀ

ਟੈਂਡਰਿੰਗ ਪ੍ਰਕਿਰਿਆ ਹੋਣ ਤੋਂ ਬਾਅਦ ਜਲਦ ਸ਼ੁਰੂ ਹੋਵੇਗਾ ਟਰੈਕ ਦੀ ਉਸਾਰੀ ਦਾ ਕੰਮ

ਚੰਡੀਗੜ੍ਹ/ਫ਼ਿਰੋਜ਼ਪੁਰ, 4 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਐਥਲੈਟਿਕ ਟਰੈਕ ਬਣਾਉਣ ਲਈ ਖੇਲੋ ਇੰਡੀਆ ਸਕੀਮ ਤਹਿਤ ਸਰਕਾਰ ਵਲੋਂ 7 ਕਰੋੜ ਰੁਪਏ ਦੀ ਗਰਾਂਟ ਪਾਸ ਕਰ ਦਿਤੀ ਗਈ ਹੈ, ਜਿਸ ਦਾ ਕੰਮ ਟੈਂਡਰਿੰਗ ਪ੍ਰਕਿਰਿਆ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ (ਯੁਵਕ ਸੇਵਾਵਾਂ ਤੇ ਖੇਡਾਂ ਵਿਭਾਗ) ਸ. ਰਾਣਾ ਗੁਰਮੀਤ ਸਿੰਘ ਸੋਢੀ ਨੇ ਦਸਿਆ ਕਿ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਖੇਡ ਦੇ ਖੇਤਰ ਵਿਚ ਅੱਗੇ ਵੱਧਣ ਲਈ ਸਹੂਲਤ ਦੇਣ ਵਾਸਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਸਿੰਥੈਟਿਕ ਐਥਲੈਟਿਕ ਟਰੈੱਕ ਬਣਾਇਆ ਜਾ ਰਿਹਾ ਹੈ, ਜਿਸ ਸਬੰਧੀ ਭਾਰਤ ਸਰਕਾਰ ਤੋਂ 7 ਕਰੋੜ ਰੁਪਏ ਦੀ ਗਰਾਂਟ ਪਾਸ ਕਰਵਾ ਲਈ ਗਈ ਹੈ। ਉਨ੍ਹਾਂ ਕਿਹਾ ਕਿ ਜਲਦ ਦੀ ਟੈਂਡਰਿੰਗ ਪ੍ਰਕਿਰਿਆ ਸ਼ੁਰੂ ਕਰਵਾ ਕੇ ਟਰੈਕ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਟਰੈਕ ਦੇ ਬਣਨ ਨਾਲ ਨਾ ਸਿਰਫ਼ ਫ਼ਿਰੋਜ਼ਪੁਰ ਦੇ ਐਥਲੀਟਾਂ ਬਲਕਿ ਆਲੇ-ਦੁਆਲੇ ਦੇ ਐਥਲੀਟਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਹੋਰ ਨੋਜਵਾਨਾਂ ਨੂੰ ਵੀ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਨਾ ਮਿਲੇਗੀ।
ਸ. ਰਾਣਾ ਸੋਢੀ ਨੇ ਅੱਗੇ ਦਸਿਆ ਕਿ ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਸਾਢੇ 5 ਕਰੋੜ ਦੀ ਲਾਗਤ ਨਾਲ ਹਾਕੀ ਐਸਟੋਟਰਫ਼ ਵੀ ਲਗਵਾਇਆ ਜਾ ਰਿਹਾ ਹੈ, ਜਿਸ ਦੀ ਟੈਂਡਰਿੰਗ ਪ੍ਰਕਿਰਿਆ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਾਢੇ 5 ਕਰੋੜ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਇਸ ਐਸਟੋਟਰਫ਼ ਨਾਲ ਫ਼ਿਰੋਜ਼ਪੁਰ ਸਮੇਤ ਨੇੜਲੇ ਸ਼ਹਿਰਾਂ ਫ਼ਰੀਦਕੋਟ, ਮੋਗਾ ਤੇ ਤਰਨ ਤਾਰਨ ਨੂੰ ਵੀ ਵੱਡਾ ਫ਼ਾਇਦਾ ਮਿਲੇਗਾ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਪੇਂਡੂ ਖੇਤਰਾਂ ਵਿਚ ਵੀ ਨਵੇਂ ਖੇਡ ਸਟੇਡੀਅਮਾਂ ਅਤੇ ਪੁਰਾਣੇ ਖੇਡ ਸਟੇਡੀਅਮਾਂ ਦਾ ਨਵੀਨੀਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਰਾਜ ਦੇ ਖੇਡ ਵਿਭਾਗ ਵਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਜਿਥੇ ਪੰਜਾਬ ਸਰਕਾਰ ਵਲੋਂ ਖੇਡ ਇਨਾਮਾਂ ਵਿਚ ਭਾਰੀ ਵਾਧਾ ਕੀਤਾ ਗਿਆ ਹੈ, ਉਥੇ ਹੀ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵੀ ਉਪਰਾਲੇ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਉੱਚ ਪਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਦਸਿਆ ਕਿ ਸਿੰਥੈਟਿਕ ਟਰੈਕ ਅਤੇ ਹਾਕੀ ਐਸਟੋਟਰਫ਼ ਦੇ ਕੰਮ ਨੂੰ ਖੇਡ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਕੇ.ਸ਼ਿਵਾ ਪ੍ਰਸਾਦ, ਡਾਇਰੈਕਟਰ ਡੀਪੀਐਸ ਖਰਬੰਦਾ, ਡਿਪਟੀ  ਕਮਿਸ਼ਨਰ ਫ਼ਿਰੋਜ਼ਪੁਰ ਸ. ਗੁਰਪਾਲ ਸਿੰਘ ਚਾਹਲ, ਡਿਪਟੀ ਡਾਇਰੈਕਟਰ ਸੁਨੀਲ ਕੁਮਾਰ, ਐਕਸੀਅਨ ਸੰਜੈ ਮਹਾਜਨ ਦੀ ਦੇਖਰੇਖ ਵਿਚ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement