ਮੋਗਾ 'ਚ ਮਜ਼ਦੂਰ ਦੇ ਘਰ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸੁਆਹ 
Published : Nov 5, 2020, 6:04 pm IST
Updated : Nov 5, 2020, 6:04 pm IST
SHARE ARTICLE
File Photo
File Photo

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ

ਮੋਗਾ- ਮੋਗਾ ਜ਼ਿਲ੍ਹੇ ਦੇ ਪੁਲਿਸ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸੇਖਾ ਕਲਾਂ ਵਿਖੇ ਅੱਜ ਦੁਪਹਿਰ ਸਮੇਂ ਇਕ ਗਰੀਬ ਮਜ਼ਦੂਰ ਦੇ ਘਰ 'ਚ ਅੱਗ ਲੱਗਣ ਕਾਰਨ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਮੁਤਾਬਕ ਅਮਨਦੀਪ ਸਿੰਘ ਪੁੱਤਰ ਜਰਨੈਲ ਸਿੰਘ ਆਪਣੀ ਬਿਮਾਰ ਪਤਨੀ ਦੀ ਦਵਾਈ ਲੈਣ ਲਈ ਸ਼ਹਿਰ ਗਿਆ ਹੋਇਆ ਸੀ ਅਤੇ ਇਸੇ ਦਰਮਿਆਨ ਘਰ 'ਚ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਪਰ ਅੱਗ ਨੇ ਘਰ ਦਾ ਸਾਰਾ ਸਮਾਨ ਹੀ ਆਪਣੀ ਲਪੇਟ 'ਚ ਲੈ ਲਿਆ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ 'ਚ ਮਦਦ ਕੀਤੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement