30 ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ 15 ਦਿਨ ਦੀ ਹੋਰ ਛੋਟ
Published : Nov 5, 2020, 7:23 am IST
Updated : Nov 5, 2020, 7:23 am IST
SHARE ARTICLE
image
image

30 ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ 15 ਦਿਨ ਦੀ ਹੋਰ ਛੋਟ

ਚੰਡੀਗੜ੍ਹ, 4 ਨਵੰਬਰ (ਗੁਰਉਪਦੇਸ਼ ਭੁੱਲਰ/ਨੀਲ ਭਲਿੰਦਰ) : ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਅਪਣੀ ਅਗਲੀ ਰਣਨੀਤੀ ਲਈ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਚ 4 ਘੰਟੇ ਲੰਮੀ ਮੀਟਿੰਗ ਕਰ ਕੇ ਮਾਲ ਗੱਡੀਆਂ ਲਈ 15 ਦਿਨ ਹੋਰ ਟਰੈਕ ਖ਼ਾਲੀ ਰੱਖਣ ਦਾ ਫ਼ੈਸਲਾ ਕੀਤਾ ਹੈ। ਪਰ ਨਾਲ ਹੀ ਮੁਸਾਫ਼ਰ ਗੱਡੀਆਂ ਨੂੰ ਕਿਸੇ ਤਰ੍ਹਾਂ ਦੀ ਛੋਟ ਨਾ ਦੇਣ ਦਾ ਐਲਾਨ ਕੀਤਾ ਹੈ।
ਅੱਜ ਪੰਜਾਬ ਸਰਕਾਰ ਵਲੋਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨਾਲ ਹੋਈ ਕਿਸਾਨ ਆਗੂਆਂ ਦੀ ਮੀਟਿੰਗ ਵਿਚ ਵੀ ਇਸ ਬਾਰੇ ਸਪਸ਼ਟ ਕਰ ਦਿਤਾ ਗਿਆ। ਦੂਜੇ ਪਾਸੇ ਮੰਤਰੀ ਰੰਧਾਵਾ ਨਾਲ ਹੋਈ ਬੀ.ਕੇ.ਯੂ. (ਏਕਤਾ) ਉੁਗਰਾਹਾਂ ਦੀ ਵਖਰੀ ਮੀਟਿੰਗ ਵਿਚ ਵੀ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਵੀ ਸਰਕਾਰ ਨੂੰ ਸਾਫ਼ ਕਹਿ ਦਿਤਾ ਕਿ ਕਾਰਪੋਰੇਟ ਘਰਾਣਿਆਂ ਦੇ ਨਿਜੀ ਥਰਮਲ ਪਲਾਂਟਾਂ ਦੇ ਰੇਲ ਟਰੈਕਾਂ ਤੋਂ ਕਿਸੇ ਵੀ ਹਾਲਤ ਵਿਚ ਧਰਨੇ ਨਹੀਂ ਚੁੱਕੇ ਜਾਣਗੇ ਪਰ ਬਾਕੀ ਪੂਰੇ ਸੂਬੇ ਵਿਚ ਮਾਲ ਗੱਡੀਆਂ ਲਈ ਟਰੈਕ ਖ਼ਾਲੀ ਹਨ।
30 ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਇਸ ਦੀ ਪ੍ਰਧਾਨਗੀ ਕਰਨ ਵਾਲੇ ਜਮਹੂਰੀ ਕਿਸਾਨ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਦਸਿਆ ਕਿ ਅੱਜ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਮਾਲ ਗੱਡੀਆਂ ਨੂੰ 15 ਦਿਨ ਦੀ ਹੋਰ ਛੋਟ ਦਿਤੀ ਜਾਵੇ ਪਰ ਮੁਸਾਫ਼ਰ ਗੱਡੀਆਂ ਨਹੀਂ ਚਲਣ ਦਿਤੀਆਂ ਜਾਣਗੀਆਂ। ਇਹ ਨਵੀਂ ਗੱਲ ਜ਼ਰੂਰ ਕੀਤੀ ਗਈ ਹੈ ਕਿ ਹੁਣ ਕਿਸਾਨ ਰੇimageimageਲਵੇ ਸਟੇਸ਼ਨਾਂ ਦੇ ਪਲੇਟ ਫ਼ਾਰਮਾਂ 'ਤੇ ਧਰਨੇ ਨਹੀਂ ਦੇਣਗੇ ਅਤੇ ਉਹ ਪਲੇਟ ਫ਼ਾਰਮ ਤੋਂ ਬਾਹਰ ਧਰਨੇ ਲਾਉਣਗੇ ਜਦਕਿ ਟਰੈਕ ਪਹਿਲਾਂ ਹੀ ਖ਼ਾਲੀ ਹਨ ਤਾਂ ਜੋ ਮਾਲ ਗੱਡੀਆਂ ਨੂੰ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਦਸਿਆ ਕਿ ਟੋਲ ਪਲਾਜ਼ਿਆਂ, ਕਾਰਪੋਰੇਟਾਂ ਦੇ ਮਾਲਜ਼ ਤੇ ਰਿਲਾਇੰਸ ਪੰਪਾਂ ਦੇ ਘਿਰਾਉ ਪਹਿਲਾਂ ਵਾਂਗ ਜਾਰੀ ਰਹਿਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement