ਕਿਸਾਨਾਂ ਦਾ ਸੰਘਰਸ਼ ਤੇਜ਼, ਕਿਸਾਨ ਅੱਜ ਕਰਨਗੇ ਦੇਸ਼ ਵਿਆਪੀ ਚੱਕਾ ਜਾਮ 
Published : Nov 5, 2020, 10:35 am IST
Updated : Nov 5, 2020, 10:35 am IST
SHARE ARTICLE
Farmers Protest
Farmers Protest

ਦੇਸ਼ ਭਰ ਦੀਆਂ ਕਰੀਬ 250 ਕਿਸਾਨ ਜੱਥੇਬੰਦੀਆਂ ਮਿਲ ਕੇ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰਨਗੀਆਂ

ਚੰਡੀਗੜ੍ਹ - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਦੁਪਿਹਰ 12 ਵਜੇ ਤੋਂ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ 'ਚ 35 ਥਾਵਾਂ 'ਤੇ ਭਾਰੀ ਗਿਣਤੀ 'ਚ ਹਾਈਵੇਅ ਜਾਮ ਕੀਤੇ ਜਾਣਗੇ ਅਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ।

FarmerFarmer

ਦੇਸ਼ ਭਰ ਦੀਆਂ ਕਰੀਬ 250 ਕਿਸਾਨ ਜੱਥੇਬੰਦੀਆਂ ਮਿਲ ਕੇ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰਨਗੀਆਂ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਵੀਰਵਾਰ ਨੂੰ ਸਭ ਵਰਗਾਂ ਦੇ ਪੰਜਾਬ ਵਾਸੀਆਂ ਦੀ ਹਮਾਇਤ ਨਾਲ 35 ਹਾਈਵੇਅ ਜਾਮ ਕੀਤੇ ਜਾਣਗੇ ਅਤੇ 36 ਦਿਨਾਂ ਤੋਂ 65 ਥਾਂਈਂ ਚੱਲ ਰਹੇ ਅਣਮਿੱਥੇ ਸਮੇਂ ਦੇ ਧਰਨੇ ਵੀ ਬਾਕੀ ਥਾਂਵਾਂ ‘ਤੇ ਜਾਰੀ ਰਹਿਣਗੇ।

Farmers Protest Farmers Protest

ਉਨ੍ਹਾਂ ਪੰਜਾਬ ਦੇ ਸਮੂਹ ਕਿਰਤੀ ਵਰਗਾਂ ਸਮੇਤ ਸਾਰੇ ਕਿਸਾਨਾਂ-ਮਜ਼ਦੂਰਾਂ ਨੂੰ ਇਸ ਹੱਕੀ ਸੰਘਰਸ਼ 'ਚ ਪਰਿਵਾਰਾਂ ਸਮੇਤ ਕੁੱਦਣ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਾਮਰਾਜੀ ਕਾਰਪੋਰੇਟਾਂ ਦੇ ਹੱਥ-ਠੋਕਾ ਬਣ ਚੁੱਕੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਰੋਕਣ ਦਾ ਸਰਾਸਰ ਝੂਠਾ ਬਹਾਨਾ ਬਣਾਇਆ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement