27 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਚੋਣ ਇਜਲਾਸ
Published : Nov 5, 2020, 5:15 pm IST
Updated : Nov 5, 2020, 5:15 pm IST
SHARE ARTICLE
Gobind Singh Longowal
Gobind Singh Longowal

ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਨੂੰ ਕਮਾਈ ਦਾ ਜ਼ਰੀਆ ਨਹੀਂ ਬਣਾਇਆ ਜਾਣਾ ਚਾਹੀਦਾ।

ਅੰਮ੍ਰਿਤਸਰ: 27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ 11 ਮੈਂਬਰਾਂ ਦੀ ਚੋਣ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਸਬੰਧ ਵਿੱਚ ਇੱਕ ਹਾਈ ਪਾਵਰ ਕਮੇਟੀ ਬਣਾਈ ਜਾਵੇਗੀ।

SGPC SGPC

ਇਹ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ 'ਚ ਇਕ ਵਜੇ ਸ਼ੁਰੂ ਹੋਵੇਗਾ। ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਨੂੰ ਕਮਾਈ ਦਾ ਜ਼ਰੀਆ ਨਹੀਂ ਬਣਾਇਆ ਜਾਣਾ ਚਾਹੀਦਾ। 27 ਨਵੰਬਰ ਨੂੰ ਪਾਕਿਸਤਾਨ ਜਾਣ ਵਾਲਾ ਜਥਾ ਪਾਕਿਸਤਾਨ ਸਰਕਾਰ ਨੂੰ ਮਿਲੇਗਾ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘੇ ਦਾ ਰਸਤਾ ਜਲਦੀ ਖੋਲ੍ਹਣ ਦੀ ਅਪੀਲ ਕੀਤੀ।

Akal Thakt Sahib Akal Thakt Sahib

ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ 15 ਨੂੰ ਮਨਾਇਆ ਜਾਵੇਗਾ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 17 ਨੂੰ ਗੁਰੂਦੁਆਰਾ ਮੰਝੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਇਕੱਠ ਕੀਤਾ ਜਾਵੇਗਾ ਅਤੇ ਪੇਂਟਿੰਗ ਪ੍ਰਦਰਸ਼ਨੀ ਅੱਜ ਤੋਂ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਪੂਰੇ ਸਾਲ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਅਗਲੇ ਸਾਲ 15 ਨਵੰਬਰ ਨੂੰ ਸਥਾਪਨਾ ਦਿਵਸ ਵੱਡੇ ਪੱਧਰ ਤੇ ਮਨਾਇਆ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement