ਪਰਾਲੀ ਦੀ ਸਾਂਭ-ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਹੁਣ 20 ਨਵੰਬਰ ਤੱਕ ਸਬਸਿਡੀ 'ਤੇ ਮਸ਼ੀਨਾਂ ਖਰੀਦ ਸਕਣਗੇ ਕਿਸਾਨ
Published : Nov 5, 2022, 5:30 pm IST
Updated : Nov 5, 2022, 5:37 pm IST
SHARE ARTICLE
Kuldeep Dhaliwal
Kuldeep Dhaliwal

ਬੇਲਰ ਰੈਕ ਲਈ ਨਵੀਆਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨਾਂ ਦੀ ਹੋਵੇਗੀ

 

ਚੰਡੀਗੜ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮੰਨ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ।

ਅੱਜ ਇਥੋਂ ਜਾਰੀ ਬਿਆਨ ਵਿਚ ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਓ।    

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement