ਪਰਾਲੀ ਦੇ ਧੂੰਏਂ ਕਾਰਨ ਨਹੀਂ ਦਿਖੀ ਸੜਕ, ਮਾਂ-ਪੁੱਤ ਮੋਟਰ-ਸਾਈਕਲ ਸਮੇਤ ਜਲਦੇ ਖੇਤ 'ਚ ਡਿੱਗੇ, ਬੁਰੀ ਤਰ੍ਹਾਂ ਝੁਲਸੇ 
Published : Nov 5, 2023, 7:41 pm IST
Updated : Nov 5, 2023, 7:41 pm IST
SHARE ARTICLE
Mother-Son
Mother-Son

ਪੀੜਤ ਔਰਤ ਨੇ ਦੱਸਿਆ ਕਿ ਕੰਮ ਕਰਨ ਤੋਂ ਬਾਅਦ ਉਹ ਆਪਣੇ ਬੇਟੇ ਨਾਲ ਬਾਈਕ 'ਤੇ ਘਰ ਪਰਤ ਰਹੀ ਸੀ

ਫ਼ਿਰੋਜ਼ਪੁਰ  - ਫ਼ਿਰੋਜ਼ਪੁਰ 'ਚ ਬਾਈਕ 'ਤੇ ਜਾ ਰਹੇ ਮਾਂ-ਪੁੱਤ ਖੇਤਾਂ 'ਚ ਸੜ ਰਹੀ ਪਰਾਲੀ ਦਾ ਸ਼ਿਕਾਰ ਹੋ ਗਏ। ਮਾਂ-ਪੁੱਤ ਖੇਤਾਂ ਕੋਲ ਦੀ ਲੰਘ ਰਹੇ ਸਨ ਤੇ ਧੂੰਏ ਕਰ ਕੇ ਉਹਨਾਂ ਨੂੰ ਸੜਕ ਨਹੀਂ ਦਿਖੀ ਜਿਸ ਕਰ ਕੇ ਉਹ ਜਲ ਰਹੀ ਪਰਾਲੀ ਵਾਲੇ ਖੇਤ ਵਿਚ ਜਾ ਡਿੱਗੇ ਜਿਸ ਕਾਰਨ ਦੋਵੇਂ ਬੁਰੀ ਤਰ੍ਹਾਂ ਝੁਲਸ ਗਏ। ਉਹਨਾਂ ਨੂੰ ਗੰਭੀਰ ਹਾਲਤ ਵਿਚ ਫ਼ਿਰੋਜ਼ਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਕਿ ਪਿੰਡ ਸਵਾਈਆਂ ਰਾਏ ਉਤਾੜ ਨੇੜੇ ਖੇਤਾਂ ਵਿਚ ਪਰਾਲੀ ਸਾੜਨ ਕਾਰਨ ਸੜਕ ’ਤੇ ਧੂੰਆਂ ਫੈਲ ਗਿਆ ਸੀ। ਜਿਸ ਕਾਰਨ ਸੜਕ ਨਜ਼ਰ ਨਹੀਂ ਆ ਰਹੀ ਸੀ ਅਤੇ ਬਾਈਕ ਸਵਾਰ ਮਾਂ-ਪੁੱਤ ਧੂੰਏਂ ਕਾਰਨ ਪਰਾਲੀ ਦੇ ਖੇਤ 'ਚ ਡਿੱਗ ਕੇ ਝੁਲਸ ਗਏ।   

ਇਹ ਵੀ ਪੜ੍ਹੋ: Women's Asian Champions Trophy: ਕੋਰੀਆ ਨੂੰ 2-0 ਨਾਲ ਹਰਾ ਕੇ ਫਾਈਨਲ 'ਚ ਪਹੁੰਚੀ ਮਹਿਲਾ ਹਾਕੀ ਟੀਮ 

ਪੀੜਤ ਔਰਤ ਨੇ ਦੱਸਿਆ ਕਿ ਕੰਮ ਕਰਨ ਤੋਂ ਬਾਅਦ ਉਹ ਆਪਣੇ ਬੇਟੇ ਨਾਲ ਬਾਈਕ 'ਤੇ ਘਰ ਪਰਤ ਰਹੀ ਸੀ। ਉਹ ਇਲਾਕੇ ਵਿੱਚ ਪੈਂਦੀ ਲਕਸ਼ਮਣ ਨਹਿਰ ਦੇ ਨਾਲ ਆ ਰਹੇ ਸਨ। ਪਿੰਡ ਸਵਾਈਆਂ ਰਾਏ ਉਤਾੜ ਵਿਚ ਇੱਕ ਕਿਸਾਨ ਨੇ ਖੇਤ ਵਿਚ ਪਈ ਪਰਾਲੀ ਨੂੰ ਅੱਗ ਲਗਾ ਦਿੱਤੀ। ਧੂੰਏਂ ਕਾਰਨ ਸੜਕ 'ਤੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਉਹਨਾਂ ਦੀ ਬਾਈਕ ਬੇਕਾਬੂ ਹੋ ਕੇ ਪਰਾਲੀ ਦੇ ਖੇਤ ਵਿਚ ਜਾ ਡਿੱਗੀ। ਇਸ ਹਾਦਸੇ 'ਚ ਮਾਂ-ਪੁੱਤ ਦੋਵੇਂ ਝੁਲਸ ਗਏ।

ਇਹ ਵੀ ਪੜ੍ਹੋ: Delhi School closed News: ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਕੀਤੇ ਬੰਦ  

ਪਿੰਡ ਦੇ ਲੋਕਾਂ ਨੇ ਦੋਵਾਂ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾਈ ਹੋਈ ਹੈ, ਇਸ ਦੇ ਬਾਵਜੂਦ ਕਿਸਾਨ ਖੇਤਾਂ 'ਚ ਪਰਾਲੀ ਨੂੰ ਖੁੱਲ੍ਹੇਆਮ ਅੱਗ ਲਗਾ ਰਹੇ ਹਨ।   

 
      

Tags: #punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement