ਖ਼ਬਰਾਂ |

ਤਾਜ਼ਾ |

ਪੰਜਾਬ ਦੇ ਮੁੱਖ ਸਕੱਤਰ ਨੂੰ ਸੁਪਰੀਮ ਕੋਰਟ ਨੇ ਦਿੱਤੀ ਰਾਹਤ
Published : Nov 5, 2026, 12:46 pm IST
Updated : Nov 5, 2026, 12:46 pm IST
SHARE ARTICLE
 Supreme Court grants relief to Punjab Chief Secretary
Supreme Court grants relief to Punjab Chief Secretary

ਪੰਜਾਬ ਹਾਈ ਕੋਰਟ ਵੱਲੋਂ ਸ਼ੁਰੂ ਕੀਤੀ ਅਪਰਾਧਿਕ ਮਾਣਹਾਨੀ ਦੀ ਕਾਰਵਾਈ ’ਤੇ ਲਗਾਈ ਰੋਕ

ਚੰਡੀਗੜ੍ਹ : ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ੁਰੂ ਕੀਤੀ ਗਈ ਅਪਰਾਧਿਕ ਮਾਣਹਾਨੀ ਦੀ ਕਾਰਵਾਈ 'ਤੇ ਅੱਜ ਅੰਤਰਿਮ ਰੋਕ ਲਗਾ ਦਿੱਤੀ ਹੈ। ਇਹ ਮਾਮਲਾ ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ./ਡੀ.ਆਰ. ਦੇ ਬਕਾਏ ਦੇ ਭੁਗਤਾਨ ਸਬੰਧੀ ਦਾਇਰ ਕੀਤੇ ਗਏ ਹਲਫ਼ਨਾਮੇ ਨਾਲ ਜੁੜਿਆ ਹੋਇਆ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਪਹਿਲੀ ਨਜ਼ਰੇ ਇਹ ਮੰਨਿਆ ਸੀ ਕਿ ਮੁੱਖ ਸਕੱਤਰ ਵੱਲੋਂ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੀ ਵਿਸ਼ੇਸ਼ ਆਗਿਆ ਪਟੀਸ਼ਨ (SLP) ਦੀ ਸਥਿਤੀ ਬਾਰੇ ਅਦਾਲਤ ਅੱਗੇ ਜਾਣਬੁੱਝ ਕੇ ਗ਼ਲਤ ਬਿਆਨਬਾਜ਼ੀ ਕੀਤੀ ਗਈ ਸੀ। ਇਸ ਮਗਰੋਂ ਹਾਈ ਕੋਰਟ ਨੇ ਮੁੱਖ ਸਕੱਤਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਸਨ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement