ਨੌਜਵਾਨ ਵਲੋਂ 10 ਸਾਲਾਂ ਮਾਸੂਮ ਬੱਚੇ ਨਾਲ ਕੁਕਰਮ, ਮਾਮਲਾ ਦਰਜ
Published : Dec 5, 2018, 1:06 pm IST
Updated : Dec 5, 2018, 1:06 pm IST
SHARE ARTICLE
Rape Case
Rape Case

: ਇਕ ਨੌਜਵਾਨ ਨੇ ਦਸ ਸਾਲ ਦੇ ਮਾਸੂਮ ਨਾਲ ਕੁਕਰਮ ਦੀ ਵਾਰਦਾਤ ਨੂੰ ਅੰਜਾਮ ਦਿਤਾ। ਦੋਸ਼ੀ ਨੇ ਬੱਚੇ ਨੂੰ ਜਾਨ ਤੋਂ ਮਾਰਨ ਦੀ ਧਮਕੀ...

ਲੁਧਿਆਣਾ (ਸਸਸ) : ਇਕ ਨੌਜਵਾਨ ਨੇ ਦਸ ਸਾਲ ਦੇ ਮਾਸੂਮ ਨਾਲ ਕੁਕਰਮ ਦੀ ਵਾਰਦਾਤ ਨੂੰ ਅੰਜਾਮ ਦਿਤਾ। ਦੋਸ਼ੀ ਨੇ ਬੱਚੇ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿਤੀ। ਮਾਮਲਾ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦਾ ਹੈ। ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਬੱਚੇ ਦੇ ਪਰਵਾਰ ਮੈਂਬਰਾਂ ਨੇ ਉਸ ਨੂੰ ਅਗਲੇ ਦਿਨ ਸਕੂਲ ਜਾਣ ਲਈ ਚੁੱਕਿਆ ਤਾਂ ਉਹ ਰੋਣ ਲੱਗ ਪਿਆ। ਜਦੋਂ ਪਰਵਾਰ ਵਾਲਿਆਂ ਨੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੋਸ਼ੀ ਦੇ ਬਾਰੇ ਦੱਸਿਆ।

ਇਸ ਤੋਂ ਬਾਅਦ ਜਾਣਕਾਰੀ ਪੁਲਿਸ ਨੂੰ ਦਿਤੀ ਗਈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਇਸ ਮਾਮਲੇ ਵਿਚ ਬੱਚੇ ਦੇ ਪਿਤਾ ਦੀ ਸ਼ਿਕਾਇਤ ਉਤੇ ਬਲਕਾਰ ਸਿੰਘ ਦੇ ਖਿਲਾਫ਼ ਕੁਕਰਮ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦੋਸ਼ੀ ਦੀ ਭਾਲ ਵਿਚ ਲੱਗੀ ਹੋਈ ਹੈ। ਬੱਚੇ ਦੇ ਪਿਤਾ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਬਿਜ਼ਨਸ ਕਰਦਾ ਹੈ। ਸਭ ਤੋਂ ਛੋਟਾ ਬੇਟਾ ਐਤਵਾਰ ਦੁਪਹਿਰ ਸਮੇਂ ਘਰ ਤੋਂ ਬਾਹਰ ਖੇਡ ਰਿਹਾ ਸੀ।

ਇਸ ਦੌਰਾਨ ਦੋਸ਼ੀ ਬਲਕਾਰ ਸਿੰਘ ਉਥੇ ਪਹੁੰਚ ਗਿਆ ਅਤੇ ਉਸ ਨੂੰ ਗੱਲਾਂ ਵਿਚ ਫਸਾ ਲਿਆ। ਉਹ ਉਸ ਨੂੰ ਅਪਣੇ ਨਾਲ ਲੈ ਗਿਆ। ਉਥੇ ਉਸ ਨੇ ਬੱਚੇ ਦੇ ਨਾਲ ਕੁਕਰਮ ਕੀਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਨੇ ਬੱਚੇ ਨੂੰ ਧਮਕੀ ਦਿਤੀ ਕਿ ਉਹ ਇਸ ਬਾਰੇ ਵਿਚ ਕਿਸੇ ਨੂੰ ਕੁੱਝ ਨਾ ਦੱਸੇ। ਇਸ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਿਆ। ਬੱਚਾ ਚੁੱਪਚਾਪ ਅਪਣੇ ਘਰ ਆਇਆ ਅਤੇ ਸੌ ਗਿਆ। ਜਦੋਂ ਅਗਲੇ ਦਿਨ ਪਰਵਾਰ ਮੈਂਬਰਾਂ ਨੇ ਉਸ ਨੂੰ ਸਕੂਲ ਜਾਣ ਲਈ ਜਗਾਇਆ ਤਾਂ ਉਹ ਰੋਣ ਲੱਗਾ ਪਿਆ।

ਜਦੋਂ ਪਰਵਾਰ ਵਾਲਿਆਂ ਨੇ ਰੋਣ ਦਾ ਕਾਰਨ ਪੁੱਛਿਆ ਤਾਂ ਬੱਚੇ ਨੇ ਸਾਰੀ ਗੱਲ ਦੱਸ ਦਿਤੀ। ਜਦੋਂ ਪਰਵਾਰ ਵਾਲਿਆਂ ਨੇ ਦੋਸ਼ੀ ਨਾਲ ਜਾ ਕੇ ਗੱਲ ਕੀਤੀ ਤਾਂ ਉਸ ਨੇ ਗਾਲ੍ਹਾਂ ਅਤੇ ਧਮਕੀਆਂ ਦੇਣਾ ਸ਼ੁਰੂ ਕਰ ਦਿਤਾ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਅਜੇ ਫਰਾਰ ਹੈ। ਉਸ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਬੱਚੇ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement