ਸਰਕਾਰੀ ਸਕੂਲਾਂ ਦੁਆਲੇ ਤੰਬਾਕੂ ਮੁਕਤ ਜ਼ੋਨਾਂ ਦੀ ਕੀਤੀ ਵਿਸ਼ੇਸ਼ ਮਾਰਕਿੰਗ: ਜਿਲ੍ਹਾ ਸਿੱਖਿਆ ਅਫਸਰ
Published : Dec 5, 2018, 5:22 pm IST
Updated : Apr 10, 2020, 11:50 am IST
SHARE ARTICLE
ਤੰਬਾਕੂ ਮੁਕਤ ਜੋਨ
ਤੰਬਾਕੂ ਮੁਕਤ ਜੋਨ

ਤੰਬਾਕੂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ...

ਜ਼ੀਰਕਪੁਰ (ਸ.ਸ.ਸ) : ਤੰਬਾਕੂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਅਧੀਨ ਹੀ ਜਿਲ੍ਹੇ ਦੀ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੇ ਆਲੇ-ਦੁਆਲੇ 100 ਗਜ਼ ਦੇ ਘੇਰੇ ਵਿਚਲੀਆਂ ਸੜਕਾਂ ‘ਤੇ ਤੰਬਾਕੂ ਮੁਕਤ ਜ਼ੋਨ ਸਬੰਧੀ ਵਿਸ਼ੇਸ਼ ਮਾਰਕਿੰਗ ਕੀਤੀ ਜਾ ਰਹੀ ਹੈ, ਜਿਸ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਿਆਲਪੁਰ ਸੋਢੀਆਂ ਦੇ ਦੁਆਲੇ ਤੰਬਾਕੂ ਮੁਕਤ ਜ਼ੋਨ ਦੀ ਵਿਸ਼ੇਸ਼ ਮਾਰਕਿੰਗ ਕੀਤੇ ਜਾਣ ਸਮੇਤ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਦੁਆਲੇ ਮਾਰਕਿੰਗ ਕੀਤੀ ਗਈ ਹੈ।

ਇਸ ਦੇ ਨਾਲ ਤੰਬਾਕੂ ਵਿਰੋਧੀ ਜਾਗਰੂਕਤਾ ਬੋਰਡ ਵੀ ਲਗਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਹਿੰਮਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਸਮੇਤ ਲੋਕਾਂ ਨੂੰ ਤੰਬਾਕੂ ਸਬੰਧੀ ਕਾਨੂੰਨ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੁਆਲੇ ਤੰਬਾਕੂਮੁਕਤ ਜ਼ੋਨ ਦੀ ਵਿਸ਼ੇਸ਼ ਮਾਰਕਿੰਗ ਕੀਤੀ ਜਾ ਰਹੀ ਹੈ। ਜਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਇਸ ਉਪਰਾਲੇ ਅਧੀਨ ਸੜਕਾਂ ਉਤੇ ਪੀਲੀਆਂ ਪੱਟੀਆਂ ਬਣਾ ਕੇ ਤੰਬਾਕੂ ਮੁਕਤ ਜ਼ੋਨ ਲਿਖਿਆ ਗਿਆ ਹੈ ਅਤੇ ਸਕੂਲਾਂ ਦੀਆਂ ਕੰਧਾਂ ‘ਤੇ ਵੀ ਤੰਬਾਕੂ ਮੁਕਤ ਜ਼ੋਨ ਸਬੰਧੀ ਜਾਣਕਾਰੀ ਦਰਸਾਈ ਗਈ ਹੈ।

ਉਹਨਾਂ ਦੱਸਿਆ ਕਿ ਸਕੂਲ ਸਟਾਫ ਵੱਲੋ ਵਿਦਿਆਰਥੀਆਂ ਅਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਲੋਕਾਂ ਦੇ ਇਕੱਠਾਂ ਵਿਚ ਅਧਿਆਪਕਾਂ ਵਲੋਂ ਉਹਨਾਂ ਨੂੰ ਤੰਬਾਕੂ ਵਿਰੁੱਧ ਜਾਗਰੂਕ ਕੀਤਾ ਜਾਂਦਾ ਹੈ। ਇਸ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ‘ਤੇ ਰੈਲੀਆਂ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ.ਰੀਟਾ ਭਾਰਦਵਾਜ ਨੇ ਦੱਸਿਆ ਕਿ ਤੰਬਾਕੂ ਦੀ ਭੈੜੀ ਆਦਤ ਤੰਬਾਕੂ ਦੀ ਵਰਤੋਂ ਕਰਨ ਵਾਲੇ ਦਾ ਹੀ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰ ਦਾ ਵੀ ਆਰਥਕ ਤੇ ਮਾਨਸਿਕ ਤੌਰ ‘ਤੇ ਨੁਕਸਾਨ ਕਰਦੀ ਹੈ।

ਇਸ ਲਈ ਖ਼ੁਦ ਵੀ ਇਸ ਲਾਹਨਤ ਤੋਂ ਬਚਿਆ ਜਾਵੇ ਅਤੇ ਅਪਣੇ ਦੋਸਤਾਂ-ਮਿੱਤਰਾਂ ਨੂੰ ਵੀ ਇਸ ਤੋਂ ਬਚਣ ਲਈ ਪ੍ਰੇਰਿਆ ਜਾਵੇ। ਉਨ੍ਹਾਂ ਦੱਸਿਆ ਕਿ ਤੰਬਾਕੂ ਵਿਰੋਧੀ ਕਾਨੂੰਨ ਤਹਿਤ ਸਕੂਲ ਜਾਂ ਵਿਦਿਅਕ ਅਦਾਰੇ ਦੀ ਬਾਹਰੀ ਕੰਧ ਦੇ 100 ਗਜ਼ ਦੇ ਘੇਰੇ ਵਿਚ ਕੋਈ ਵੀ ਵਿਅਕਤੀ ਤੰਬਾਕੂ ਪਦਾਰਥ ਨਹੀਂ ਵੇਚ ਸਕਦਾ ਤੇ ਨਾ ਹੀ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਪਦਾਰਥ ਨਹੀਂ ਵੇਚੇ ਜਾ ਸਕਦੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement