ਅੰਮ੍ਰਿਤਸਰ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਫੂਕੇ ਪੁਤਲੇ
Published : Dec 5, 2020, 1:04 pm IST
Updated : Dec 5, 2020, 1:10 pm IST
SHARE ARTICLE
farmer
farmer

ਮੋਦੀ ਸਰਕਾਰ ਕਿਸਾਨਾਂ ਦੀਆ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਕੇਂਦਰ ਸਰਕਾਰ ਖ਼ਿਲਾਫ਼ ਪੁਤਲੇ ਫੂਕੇ ਜਾਣਗੇ

ਸੁਲਤਾਨਵਿੰਡ- ਦਿੱਲੀ ਵਿੱਚ ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਇਸ ਦੇ ਚਲਦੇ ਹੁਣ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੰਬਾਨੀ, ਅੰਬਾਨੀ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 

farmer

ਇਸ ਮੌਕੇ ਸਤਨਾਮ ਸਿੰਘ ਅਤੇ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਕੇਂਦਰ ਸਰਕਾਰ ਖ਼ਿਲਾਫ਼ ਪੁਤਲੇ ਫੂਕੇ ਜਾਣਗੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਧੇਰ ਨੇ ਕਿਹਾ ਕਿ ਕਿਸਾਨ ਸਿਰਫ ਉਦੋਂ ਹੀ ਆਪਣਾ ਅੰਦੋਲਨ ਵਾਪਸ ਲੈਣਗੇ ਜਦੋਂ ਇਹ ਤਿੰਨੇ ਖੇਤੀ ਕਾਨੂੰਨ ਕੇਂਦਰ ਸਰਕਾਰ ਰੱਦ ਕਰੇਗੀ। 


Farmers Protest

ਇਸ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਵੇਗੀ ਪਰ ਇਸ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਆਪਣਾ ਰੁਖ ਸਖ਼ਤ ਕਰ ਲਿਆ ਹੈ। ਖੇਤੀ ਕਾਨੂੰਨਾਂ ਖਿਲਾਫ ਦਿੱਲੀ-ਯੂਪੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅਜੇ ਵੀ ਡਟੇ ਹੋਏ ​​ਹਨ। 

farmer

ਇਸ ਦੇ ਨਾਲ ਹੀ ਪੰਧੇਰ ਨੇ ਕਿਹਾ ਕਿ ਕਿਸਾਨ ਸਿਰਫ ਉਦੋਂ ਹੀ ਆਪਣਾ ਅੰਦੋਲਨ ਵਾਪਸ ਲੈਣਗੇ ਜਦੋਂ ਇਹ ਤਿੰਨੇ ਖੇਤੀ ਕਾਨੂੰਨ ਕੇਂਦਰ ਸਰਕਾਰ ਰੱਦ ਕਰੇਗੀ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਟੈਕਸ ਜੰਡਿਆਲਾ ਗੁਰੂ ਅਤੇ ਰੇਲਵੇ ਸਟੇਸ਼ਨ ਨਜਦੀਕ ਵੀ ਪੁਤਲੇ ਸਾੜੇ ਗਏ। ਇਸ ਦੇ ਨਾਲ ਹੀ ਕਿਸਾਨਾਂ ਨੇ ਅੱਠ ਦਸੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਸਮੁੱਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ। ਜਿਕਰਯੋਗ ਹੈ ਕਿ ਅੱਜ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਅੱਜ 10 ਵਾਂ ਦਿਨ ਹੈ। ਅੱਜ ਕਿਸਾਨ ਦੀ ਸਰਕਾਰ ਨਾਲ ਮੀਟਿੰਗ ਹੋਵੇਗੀ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement