ਕਿਸਾਨ ਅੰਦੋਲਨ ਦਾ ਚਿਹਰਾ ਬਣੀ ਬੇਬੇ ਮਹਿੰਦਰ ਕੌਰ ਨੂੰ ਸਨਮਾਨ ਵਜੋਂ ਦਿੱਤਾ ਜਾਵੇਗਾ ਗੋਲਡ ਮੈਡਲ
Published : Dec 5, 2020, 4:01 pm IST
Updated : Dec 5, 2020, 4:10 pm IST
SHARE ARTICLE
Bebe Mohinder Kaur
Bebe Mohinder Kaur

ਕੰਗਨਾ ਰਣੌਤ ਵਲੋਂ 78 ਸਾਲਾ ਬਜ਼ੁਰਗ ਬੇਬੇ ਨੂੰ 100 ਰੁਪਏ ਦਿਹਾੜੀ ਲੈ ਕੇ ਕਿਸਾਨ ਸੰਘਰਸ਼ ਵਿੱਚ ਸ਼ਾਮਿਲ ਹੋਣ ਦਾ ਪ੍ਰਚਾਰ ਕੀਤਾ ਸੀ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਅੰਦੋਲਨ ਦਾ ਚੇਹਰਾ ਬਣੀ ਬੇਬੇ ਮਹਿੰਦਰ ਕੌਰ ਨੂੰ ਕਬੱਡੀ ਫੈਡਰੇਸ਼ਨ ਆਫ਼ ਨਿਊਜ਼ੀਲੈਂਡ ਨੇ ਸ਼ੁੱਧ ਸੋਨੇ ਦੇ ਗੋਲਡ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਬਾਲੀਵੁੱਢ ਐਕਟਰ ਕੰਗਨਾ ਰਣੌਤ ਵਲੋਂ ਟਵਿੱਟਰ ਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦੁਰਗੜ ਜੰਡੀਆ ਦੀ 78 ਸਾਲਾ ਬਜ਼ੁਰਗ ਬੇਬੇ ਨੂੰ 100 ਰੁਪਏ ਦਿਹਾੜੀ ਲੈ ਕੇ ਕਿਸਾਨ ਸੰਘਰਸ਼ ਵਿੱਚ ਸ਼ਾਮਿਲ ਹੋਣ ਦਾ ਪ੍ਰਚਾਰ ਕੀਤਾ ਸੀ।

bebe

ਇਸ ਦੌਰਾਨ ਬੇਬੇ ਮਹਿੰਦਰ ਕੌਰ ਵੱਲੋਂ ਦਿਖਾਈ ਦ੍ਰਿੜਤਾ ਨੇ ਮੀਡੀਆ ਵਿੱਚ ਉਠਾਈ ਆਪਣੀ ਗੱਲ ਦਾ ਨੋਟਿਸ ਸਮੁਚੇ ਸੰਸਾਰ ਭਰ ਵਿਚ ਲਿਆ ਗਿਆ। ਇਸ ਨਾਲ ਬੇਬੇ ਕਿਸਾਨ ਸੰਘਰਸ਼ ਦੀ ਪ੍ਰਤੀਕ ਬਣਕੇ ਉੱਭਰੀ। ਦੂਜੇ ਪਾਸੇ ਕੰਗਨਾ ਵਲੋਂ ਦਿੱਤੇ ਗਏ ਬਿਆਨ ਦੇ ਕਰਕੇ ਟਵਿੱਟਰ ਤੇ ਪੰਜਾਬੀ ਕਲਾਕਾਰਾਂ ਬਹੁਤ ਗੁੱਸੇ ਵਿੱਚ ਹਨ।

Bebe Mohinder Kaur

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕੰਗਣਾ ਰਣੌਤ ਅਤੇ ਦਿਲਜੀਤ ਦੋਸਾਂਝ ਵਿਚਕਾਰ ਹੋਈ ਟਵਿੱਟਰ 'ਤੇ ਬਹਿਸ ਵਿੱਚ ਕਈ ਪੰਜਾਬੀ ਕਲਾਕਾਰਾਂ ਨੇ ਦਿਲਜੀਤ ਦੋਸਾਂਝ ਦਾ ਸਾਥ ਦਿੱਤਾ ਹੈ। ਇਸ ਦੇ ਨਾਲ ਹੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੰਗਣਾ ਖਿਲਾਫ ਕਾਨੂੰਨੀ ਨੋਟਿਸ ਜਾਰੀ ਕਰ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement