ਵਾਧੂ ਸੰਸਥਾਵਾਂ ਦੇ ਸਹਿਯੋਗ ਦੇ ਬਾਵਜੂਦ ਵੀ ਅਜੇ ਬਹੁਤ ਕੁੱਝ ਕਰਨਾ ਬਾਕੀ : ਆਸਟ੍ਰੇਲੀਆ
Published : Dec 5, 2020, 1:24 am IST
Updated : Dec 5, 2020, 1:24 am IST
SHARE ARTICLE
image
image

ਵਾਧੂ ਸੰਸਥਾਵਾਂ ਦੇ ਸਹਿਯੋਗ ਦੇ ਬਾਵਜੂਦ ਵੀ ਅਜੇ ਬਹੁਤ ਕੁੱਝ ਕਰਨਾ ਬਾਕੀ : ਆਸਟ੍ਰੇਲੀਆ

ਕੋਟਕਪੂਰਾ, 4 ਦਸੰਬਰ (ਗੁਰਿੰਦਰ ਸਿੰਘ) : ਭਾਵੇਂ ਕੇਂਦਰ ਸਰਕਾਰ ਦੇ ਜਬਰੀ ਠੋਸੇ ਗਏ ਕਾਨੂੰਨਾਂ ਵਿਰੁਧ ਦੇਸ਼ ਭਰ ਦੇ ਕਿਸਾਨ ਕੜਾਕੇ ਦੀ ਠੰਢ 'ਚ ਖੁੱਲ੍ਹੇ ਆਸਮਾਨ ਹੇਠ ਅਪਣੇ ਪ੍ਰਵਾਰਾਂ ਸਮੇਤ ਸੜਕਾਂ 'ਤੇ ਦਿਨ-ਰਾਤ ਧਰਨੇ ਦੇਣ ਲਈ ਮਜਬੂਰ ਹਨ ਅਤੇ ਭਾਜਪਾ ਦੇ ਕੇਂਦਰੀ ਆਗੂਆਂ ਵਲੋਂ ਉਕਤ ਮਾਮਲੇ ਨੂੰ ਹੱਲ ਕਰਨ ਦੀ ਥਾਂ ਮੀਟਿੰਗਾਂ ਦੀ ਆੜ 'ਚ ਲਮਕਾਇਆ ਜਾ ਰਿਹਾ ਹੈ ਪਰ ਦੁਨੀਆਂ ਦੇ ਕੋਨੇ-ਕੋਨੇ 'ਚ ਬੈਠੀਆਂ ਸਮਾਜਸੇਵੀ ਸਿੱਖ ਸੰਸਥਾਵਾਂ ਅਤੇ ਪੰਥਕ ਜਥੇਬੰਦੀਆਂ ਨੂੰ ਕਿਸਾਨ ਵੀਰਾਂ ਦੇ ਭਵਿੱਖ ਦੀ ਚਿੰਤਾ ਵੱਢ-ਵੱਢ ਖਾ ਰਹੀ ਹੈ। ਦਿੱਲੀ ਦੇ ਕੁੰਡਲੀ ਬਾਰਡਰ 'ਤੇ ਮਾਤਾ ਜੀਤੋ ਜੀ ਸੰਸਥਾ ਅਤੇ 'ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ' ਵਲੋਂ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਕਿਸਾਨਾ ਲਈ ਨਹਾਉਣ-ਧੋਣ ਅਤੇ ਪੀਣ ਵਾਲੇ ਪਾਣੀ ਦੀ ਸੇਵਾ ਸੰਭਾਲੀ ਹੋਈ ਹੈ। ਜਿਥੇ ਪ੍ਰੋ. ਸਰਬਜੀਤ ਸਿੰਘ ਧੁੰਦਾ ਅਤੇ ਸੁਖਵਿੰਦਰ ਸਿੰਘ ਦਦੇਹਰ ਨੇ ਅਪਣੇ ਸਾਥੀਆਂ ਸਮੇਤ ਮੋਰਚਾ ਸੰਭਾਲਿਆ ਹੋਇਆ ਹੈ। ਉਕਤ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਆਸਟ੍ਰੇਲੀਆ ਨੇ ਦਸਿਆ ਕਿ ਜਿਥੇ ਉਕਤ ਸੰਸਥਾਵਾਂ ਵਲੋਂ ਕਿਸਾਨ ਜਥੇਬੰਦੀਆਂ ਨੂੰ ਸਮੇਂ ਸਿਰ ਦਵਾਈਆਂ ਮੁਹਈਆ ਕਰਵਾਉਣ ਦੀਆਂ ਸੇਵਾਵਾਂ ਜਾਰੀ ਹਨ।
 ਉਨਾਂ ਦਸਿਆ ਕਿ ਬਹੁਤ ਸਾਰੀਆਂ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਭਾਵੇਂ ਧਰਨਿਆਂ 'ਤੇ ਡਟੇ ਵੀਰ, ਭੈਣਾ, ਬੱਚਿਆਂ ਅਤੇ ਬਜ਼ੁਰਗਾਂ ਦੀ ਹਰ ਲੋੜ ਪੂਰੀ ਕਰਨ ਤੇ ਹਰ ਮੁਸ਼ਕਲ ਦੂਰ ਕਰਨ ਦੀਆਂ ਕੌਸ਼ਿਸ਼ਾਂ ਜਾਰੀ ਹਨ ਪਰ ਫਿਰ ਵੀ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ। ਕਿਉਂਕਿ ਘਰੋਂ ਬਾਹਰ ਰਹਿਣਾ, ਕੜਾਕੇ ਦੀ ਠੰਢ, ਖੁੱਲ੍ਹਾ ਆਸਮਾਨ, ਨਹਾਉਣ, ਧੋਣ, ਜੰਗਲ-ਪਾਣੀ ਵਰਗੀਆਂ ਲੋੜਾਂ ਪੂਰੀਆਂ ਕਰਨ ਲਈ ਅਜੇ ਹੋਰ ਸਮਾਂ ਲੱਗ ਸਕਦਾ ਹੈ। ਉਨਾਂ ਆਸ ਪ੍ਰਗਟਾਈ ਕਿ ਕਿਸਾਨਾ ਦੀ ਜਿੱਤ ਨੇੜੇ ਹੈ ਅਤੇ ਉਮੀਦ ਹੈ ਕਿ ਕੇਂਦਰ ਸਰਕਾਰ ਵੀ ਦੇਸ਼ ਭਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਹੋਰ ਦੇਰੀ ਨਹੀਂ ਕਰੇਗੀ।
ਫੋਟੋ :- ਕੇ.ਕੇ.ਪੀ.-ਗੁਰਿੰਦਰ-4-6ਐੱਫ
ਕੈਪਸ਼ਨ : ਦਿੱਲੀ ਦੇ ਕੁੰਡਲੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਸੇਵਾਵਾਂ ਜਾਰੀ ਰਖਦੇ ਹੋਏ, ਪ੍ਰੋ. ਸਰਬਜੀਤ ਸਿੰਘ ਧੁੰਦਾ ਤੇ ਹੋਰ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement