ਪੰਜਾਬੀਆਂ ਨੂੰ ਮਾੜਾ ਕਹਿਣ ਵਾਲਿਆਂ ਦੀ ਇਸ ਆੜ੍ਹਤੀਏ ਨੇ ਬਣਾਈ ਰੇਲ,ਕੁਰਬਾਨੀਆਂ ਵੀ ਕਰਵਾਈਆਂ ਯਾਦ
Published : Dec 5, 2020, 8:27 pm IST
Updated : Dec 5, 2020, 8:57 pm IST
SHARE ARTICLE
farmer
farmer

ਕਿਸਾਨੀ ਘੋਲ ਕੱਲੇ ਪੰਜਾਬੀਆਂ ਦਾ ਨਹੀਂ ਇਹ ਪੂਰੇ ਦੇਸ਼ ਦੀ ਕਿਸਾਨਾਂ ਦਾ ਘੋਲ ਹੈ

ਬਟਾਲਾ:ਪੰਜਾਬੀਆਂ ਨੂੰ ਅਤਿਵਾਦੀ ਕਹਿਣ ਵਾਲੇ ਇਹ ਯਾਦ ਰੱਖਣ ਕਿ ਪੰਜਾਬੀਆਂ ਨੇ ਹੀ ਦੇਸ਼ ਦਾ ਢਿੱਡ ਭਰਿਆ ਹੈ। ਇਹ ਵਿਚਾਰ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ  ਪ੍ਰਧਾਨ ਵਿਜੈ ਕਾਲੜਾ ਨੇ ਸਪੋਕਸਮੈਨ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ  ਮੀਡੀਆ ਵੱਲੋਂ ਪੰਜਾਬੀਆਂ ਨੂੰ ਅਤਿਵਾਦੀ ਕਹਿਣਾ ਗ਼ਲਤ ਹੀ ਨਹੀਂ ਅਤਿ ਨਿੰਦਣਯੋਗ ਵੀ ਹੈ। ਉਨ੍ਹਾਂ ਕਿਹਾ ਕੀ ਕਿਸਾਨੀ ਘੋਲ ਇਕੱਲੇ ਪੰਜਾਬੀਆਂ ਦਾ ਨਹੀਂ ਇਹ ਪੂਰੇ ਦੇਸ਼ ਦੀ ਕਿਸਾਨਾਂ ਦਾ ਘੋਲ ਹੈ।

photophotoਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਸਰਕਾਰ ਵੱਲੋਂ ਲਾਈਆਂ ਰੋਕਾਂ ਨੂੰ ਤੋੜਦੇ ਹੋਏ ਦਿੱਲੀ ਨੂੰ ਘੇਰਾ ਪਾਇਆ, ਜੋ ਬਹੁਤ ਹੀ ਸ਼ਲਾਘਾਯੋਗ ਕਦਮ ਹੈ , ਉਨ੍ਹਾਂ ਕਿਹਾ ਕਿ ਅਕਸਰ ਹੀ ਮੀਡੀਆ ਵਿੱਚ ਪੰਜਾਬੀ ਨੌਜਵਾਨਾਂ ਨੂੰ ਗੈਂਗਸਟਰ ਨਸ਼ੇੜੀ ਕਹਿ ਕੇ ਪ੍ਰਚਾਰਿਆ ਜਾ ਰਿਹਾ ਸੀ ਪਰ ਪੰਜਾਬ ਦੇ ਨੌਜਵਾਨ ਦਿੱਲੀ ਦੇ ਬਾਰਡਰਾਂ ਨੂੰ ਘੇਰਾ ਪਾਈ ਬੈਠੇ ਹਨ।

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨ ਪਾਸ ਕਰਕੇ ਕਿਸਾਨਾਂ ਦੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।ਆੜ੍ਹਤੀ ਐਸੋਸੀਏਸ਼ਨ ਪੰਜਾਬ ਕਿਸਾਨਾਂ ਦੀ ਹੱਕੀ ਸੰਘਰਸ਼ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਦਾ ਨਹੁੰ ਮਾਸ ਦਾ ਰਿਸ਼ਤਾ ਹੈ, ਕੇਂਦਰ ਸਰਕਾਰ ਆੜ੍ਹਤੀਆਂ ਨੂੰ ਵਿਚੋਲੀਏ ਕਹਿ ਕੇ ਬਦਨਾਮ ਕਰ ਰਹੀ ਹੈ ਜਿਸ ਨੂੰ ਪੰਜਾਬ ਦੇ ਆੜ੍ਹਤੀਆਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।                                                                                                            

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement