‘ਰੋਜ਼ਾਨਾ ਸਪੋਕਸਮੈਨ’ ਨੇ ਕਿਸਾਨੀ ਸੰਘਰਸ਼ ਦੀਆਂ ਖ਼ਬਰਾਂ ਨੂੰ ਬਾਖ਼ੂਬੀ ਛਾਪ ਕੇ ਕਿਸਾਨਾਂ ਦੀ ਆਵਾਜ਼ ਨੂੰ
Published : Dec 5, 2021, 11:57 pm IST
Updated : Dec 5, 2021, 11:57 pm IST
SHARE ARTICLE
image
image

‘ਰੋਜ਼ਾਨਾ ਸਪੋਕਸਮੈਨ’ ਨੇ ਕਿਸਾਨੀ ਸੰਘਰਸ਼ ਦੀਆਂ ਖ਼ਬਰਾਂ ਨੂੰ ਬਾਖ਼ੂਬੀ ਛਾਪ ਕੇ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕੀਤਾ : ਦੋਆਬਾ ਕਿਸਾਨ ਸੰਘਰਸ਼ ਕਮੇਟੀ

ਕਿਸ਼ਨਗੜ੍ਹ, 5 ਦਸੰਬਰ (ਜਸਪਾਲ ਸਿੰਘ ਦੋਲੀਕੇ) :  ਰੋਜ਼ਾਨਾ ਸਪੋਕਸਮੈਨ ਅਖ਼ਬਾਰ ਦੇ 17ਵੇਂ ਸਾਲ ’ਚ ਦਾਖ਼ਲ ਹੋਣ ’ਤੇ ਅੱਜ ਅੱਡਾ ਕਿਸ਼ਨਗੜ੍ਹ ਵਿਖੇ ਦੋਆਬਾ ਸੰਘਰਸ਼ ਕਮੇਟੀ ਦੇ ਦਫ਼ਤਰ ਵਿਖੇ ਵੱਖ-ਵੱਖ ਕਿਸਾਨ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਵਧਾਈ ਦਿੰਦਿਆਂ ਕਿਹਾ ਕਿ ਸ਼ੁਰੂ ਤੋਂ ਹੀ ਔਖਾ ਪੈਂਡਾ ਤੈਅ ਕਰ ਕੇ ‘ਰੋਜ਼ਾਨਾ ਸਪੋਕਸਮੈਨ’ ਨੇ ਅੱਜ ਲੋਕਾਂ ਦੇ ਦਿਲਾਂ ’ਚ ਅਪਣੀ ਵਿਲੱਖਣ ਥਾਂ ਬਣਾਈ ਹੈ, ਜਿਸ ਸਦਕਾ ਇਹ ਅਖ਼ਬਾਰ ਪੰਜਾਬੀਆਂ ਦਾ ਹਰਮਨ ਪਿਆਰਾ ਬਣਿਆ ਹੈ। 
ਇਸ ਮੌਕੇ ਕਿਸਾਨ ਆਗੂ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਨੇ ਕਿਹਾ ਕਿ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਨੇ ਹਮੇਸ਼ਾ ਹੀ ਹੱਕ ਸੱਚ ਦੀ ਗੱਲ ਕਰਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਛਾਪ ਕੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਖੇਤੀ ਕਾਨੂੰਨਾਂ ਵਿਰੁਧ ਚਲ ਰਹੇ ਕਿਸਾਨੀ ਸੰਘਰਸ਼ ਦੀਆਂ ਖ਼ਬਰਾਂ ਨੂੰ ਬਾਖ਼ੂਬੀ ਨਾਲ ਛਾਪ ਕੇ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕੀਤੀ ਹੈ। ਪੱਤਰਕਾਰ ਜਸਪਾਲ ਸਿੰਘ ਦੋਲੀਕੇ ਨੇ ਸ਼ੁਭਕਾਮਨਾਵਾਂ ਦੇਣ ਵਾਲੇ ਸਮੂਹ ਕਿਸਾਨ ਆਗੂਆਂ ਦਾ ਧਨਵਾਦ ਕੀਤਾ। ਇਸ ਮੌਕੇ ਚੇਅਰਮੈਨ ਓਂਕਾਰ ਸਿੰਘ ਦੌਲਤਪੁਰ, ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਦਵਿੰਦਰ ਸਿੰਘ ਮਿੰਟਾ ਧਾਰੀਵਾਲ, ਚਰਨਜੀਤ ਸਿੰਘ ਫ਼ਰੀਦਪੁਰ, ਹਰਵਿੰਦਰਪਾਲ ਸਿੰਘ ਡੱਲੀ, ਇੰਦਰਜੀਤ ਸਿੰਘ ਬਿੱਲੂ ਲੰਬੜਦਾਰ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦਫ਼ਤਰ ਦੇ ਸੰਚਾਲਕ ਆਦਿ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement