ਸ਼੍ਰੀਲੰਕਾ ਦੀ ਸੰਸਦ ਵਲੋਂ ਪਾਕਿਸਤਾਨ ’ਚ ਸ਼੍ਰੀਲੰਕਾਈ ਨਾਗਰਿਕ ਦਾ ਕੁੱਟ-ਕੁੱਟ ਕੇ ਕਤਲ ਕਰਨ ਦੀ ਨਿਖੇਧੀ
Published : Dec 5, 2021, 12:02 am IST
Updated : Dec 5, 2021, 12:02 am IST
SHARE ARTICLE
image
image

ਸ਼੍ਰੀਲੰਕਾ ਦੀ ਸੰਸਦ ਵਲੋਂ ਪਾਕਿਸਤਾਨ ’ਚ ਸ਼੍ਰੀਲੰਕਾਈ ਨਾਗਰਿਕ ਦਾ ਕੁੱਟ-ਕੁੱਟ ਕੇ ਕਤਲ ਕਰਨ ਦੀ ਨਿਖੇਧੀ

ਕੋਲੰਬੋ, 4 ਦਸੰਬਰ : ਸ਼੍ਰੀਲੰਕਾ ਦੀ ਸੰਸਦ ਨੇ ਸਨਿਚਰਵਾਰ ਨੂੰ ਪਾਕਿਸਤਾਨ ਵਿਚ ਇਕ ਸ਼੍ਰੀਲੰਕਾਈ ਨਾਗਰਿਕ ਦਾ ਕੁੱਟ-ਕੁੱਟ ਕੇ ਕਤਲ ਕੀਤੇ ਜਾਣ ਦੀ ਨਿਖੇਧੀ ਕੀਤੀ ਅਤੇ ਉਥੋਂ ਦੇ ਅਧਿਕਾਰੀਆਂ ਨੂੰ ਦੇਸ਼ ਵਿਚ ਬਾਕੀ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ਯਕੀਨੀ ਕਰਨ ਦੀ ਬੇਨਤੀ ਕੀਤੀ। ਸ਼ੁਕਰਵਾਰ ਨੂੰ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਿਚ, ਪ੍ਰਿਯੰਤਾ ਕੁਮਾਰਾ ਦਿਆਵਦਾਨਾ ਦੀ ਭੀੜ ਵਲੋਂ ਕੁੱਟ-ਕੁੱਟ (Çਲੰਚਿੰਗ) ਕੇ ਹਤਿਆ ਕਰ ਦਿਤੀ ਗਈ ਸੀ, ਜਿਸ ਵਿਚ ਇਕ ਕੱਟੜ ਇਸਲਾਮੀ ਪਾਰਟੀ ਦੇ ਨਾਰਾਜ਼ ਸਮਰਥਕਾਂ ਨੇ ਉਸ ਨੂੰ ਜ਼ਿੰਦਾ ਜਲਾ ਦਿਤਾ ਸੀ। ਪਾਰਟੀ ਨੇ ਈਸ਼ਨਿੰਦਾ ਦੇ ਦੋਸ਼ਾਂ ਹੇਠ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਥ ਕਪੜਾ ਕਾਰਖ਼ਾਨੇ ’ਤੇ ਹਮਲਾ ਕੀਤਾ ਸੀ।
  ਸ਼੍ਰੀਲੰਕਾਈ ਸਰਕਾਰ ਤੇ ਵਿਰੋਧੀ ਧਿਰ ਇਕਜੁਟ ਹੋ ਕੇ ਸ਼੍ਰੀਲੰਕਾਈ ਅਧਿਕਾਰੀਆਂ ਨੂੰ ਪਾਕਿਸਤਾਨ ਵਿਚ ਅਪਣੇ ਬਾਕੀ ਮਜ਼ਦੂਰਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਇਸਲਾਮਾਬਾਦ ਨਾਲ ਗੱਨ ਕਰਨ ਲਈ ਕਹਿ ਰਹੀ ਹੈ। ਸਿਖਿਆ ਮੰਤਰੀ ਦਿਨੇਸ਼ ਗੁਣਵਰਧਨੇ ਨੇ ਸੰਸਦ ਨੂੰ ਦਸਿਆ,‘‘ਸਾਨੂੰ ਖ਼ੁਸ਼ੀ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਕ ਕਰੂਤ ਦੀ ਸਖ਼ਤ ਨਿੰਦਾ ਕੀਤੀ ਹੈ ਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਗੱਲ ਕਹੀ ਹੈ।’’                        (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement