Moga News: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੰਤਰਰਾਸ਼ਟਰੀ ਭੂਮੀ ਸਿਹਤ ਦਿਵਸ ਮਨਾਇਆ
Published : Dec 5, 2024, 3:54 pm IST
Updated : Dec 5, 2024, 3:54 pm IST
SHARE ARTICLE
Department of Agriculture and Farmers Welfare celebrated International Soil Health Day Moga News
Department of Agriculture and Farmers Welfare celebrated International Soil Health Day Moga News

ਮਿੱਟੀ ਦੀ ਸਿਹਤ ਅਤੇ ਪਰਖ ਸਬੰਧੀ ਕਵਿਜ਼ ਮੁਕਾਬਲਾ ਵੀ ਕਰਵਾਇਆ ਗਿਆ।

ਮੋਗਾ - ਅੰਤਰਰਾਸ਼ਟਰੀ ਭੂਮੀ ਸਿਹਤ ਦਿਵਸ ਦੇ ਮੌਕੇ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਪਿੰਡਾਂ ਵਿੱਚ ਭੂਮੀ ਸਿਹਤ ਦਿਵਸ ਮਨਾਇਆ ਗਿਆ।ਇਸ ਅਧੀਨ ਡਾ. ਸੁਖਰਾਜ ਕੌਰ ਦਿਓਲ ਖੇਤੀਬਾੜੀ ਅਫਸਰ ਮੋਗਾ, ਡਾ. ਬਲਜਿੰਦਰ ਸਿੰਘ ਸਿੰਘ ਏ.ਪੀ.ਪੀ.ਓ  ਅਤੇ ਭੌਂ ਪਰਖ ਲੈਬ ਮੋਗਾ ਤੋਂ ਡਾ. ਗਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਪਿੰਡ ਖੋਸਾ ਪਾਂਡੋ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਭੌਂ ਪਰਖ ਅਤੇ ਮਿੱਟੀ ਦੀ ਸਿਹਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।

 

photophoto

 

ਇਸ ਮੌਕੇ ਮਿੱਟੀ ਦੀ ਸਿਹਤ ਅਤੇ ਪਰਖ ਸਬੰਧੀ ਕਵਿਜ਼ ਮੁਕਾਬਲਾ ਵੀ ਕਰਵਾਇਆ ਗਿਆ। ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ। ਵਿਦਿਆਰਥੀਆਂ ਨੂੰ ਮਿੱਟੀ ਦੇ ਸੈਂਪਲ ਲੈਣ ਦਾ ਤਰੀਕਾ ਵਿਸਥਾਰਪੂਰਵਕ ਸਿਖਾਇਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਹੁੰ ਚੁਕਾਈ ਗਈ ਕਿ ਉਹ ਮਿੱਟੀ ਦੀ ਮਹੱਤਤਾ ਬਾਰੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨਗੇ।

 

photophoto

ਇਸ ਦਿਵਸ ਨੂੰ ਮਨਾਉਣ ਵਿੱਚ ਸਕੂਲ ਦੇ ਪ੍ਰਿੰਸੀਪਲ ਡਾ.ਗੁਰਜੀਤ ਕੌਰ ਹੁੰਦਲ, ਡਾ.ਜਸਕਰਨ ਸਿੰਘ, ਗਣਿਤ ਮਾਸਟਰ ਅਤੇ ਸਤਬੀਰ ਕੌਰ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement