Punjab Weather Update: ਪੰਜਾਬ 'ਚ ਵਧੇਗੀ ਠੰਢ, ਕਈ ਇਲਾਕਿਆਂ ਵਿਚ ਮੀਂਹ ਪੈਣ ਦਾ ਅਲਰਟ ਜਾਰੀ
Published : Dec 5, 2024, 9:58 am IST
Updated : Dec 5, 2024, 9:59 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਹਿਮਾਲਿਆ ਦੀਆਂ ਚੋਟੀਆਂ 'ਤੇ 7 ਦਸੰਬਰ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ ਪਰ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ 8 ਦਸੰਬਰ ਨੂੰ ਦਿਸੇਗਾ

ਪੰਜਾਬ-ਚੰਡੀਗੜ੍ਹ 'ਚ ਜਲਦ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਆ ਰਿਹਾ ਹੈ, ਜੋ 7 ਦਸੰਬਰ ਦੀ ਰਾਤ ਨੂੰ ਸਰਗਰਮ ਹੋ ਜਾਵੇਗਾ। ਹਿਮਾਲਿਆ ਦੀਆਂ ਚੋਟੀਆਂ 'ਤੇ 7 ਦਸੰਬਰ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ ਪਰ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ 8 ਦਸੰਬਰ ਨੂੰ ਦੇਖਣ ਨੂੰ ਮਿਲੇਗਾ।

ਚੰਡੀਗੜ੍ਹ ਸਮੇਤ ਪੰਜਾਬ ਦੇ ਕੁਝ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਵੀ ਤਾਪਮਾਨ ਵਿੱਚ ਅਜਿਹੀ ਹੀ ਗਿਰਾਵਟ ਦਰਜ ਕੀਤੀ ਗਈ ਹੈ ਪਰ, ਪੰਜਾਬ ਅਤੇ ਚੰਡੀਗੜ੍ਹ ਦੋਵਾਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਿਹਾ।

ਪੰਜਾਬ ਵਿਚ ਤਾਪਮਾਨ 4 ਡਿਗਰੀ ਅਤੇ ਚੰਡੀਗੜ੍ਹ ਵਿਚ ਤਾਪਮਾਨ ਆਮ ਨਾਲੋਂ ਦੋ ਡਿਗਰੀ ਵੱਧ ਹੈ। ਨਵੰਬਰ ਦੇ ਮਹੀਨੇ ਦੌਰਾਨ ਤਾਪਮਾਨ ਆਮ ਅਤੇ ਵੱਧ ਦਰਜ ਕੀਤਾ ਗਿਆ ਸੀ, ਜਦੋਂ ਕਿ ਦਸੰਬਰ ਦੇ ਪਹਿਲੇ ਮਹੀਨੇ ਵਿੱਚ ਵੀ ਅਜਿਹੇ ਹਾਲਾਤ ਰਹਿਣ ਦੀ ਉਮੀਦ ਹੈ।

ਇੱਕ ਪਾਸੇ ਜਿੱਥੇ ਵੈਸਟਰਨ ਡਿਸਟਰਬੈਂਸ ਐਕਟਿਵ ਰਹੇਗਾ, ਉੱਥੇ ਹੀ ਮੈਦਾਨੀ ਇਲਾਕਿਆਂ ਵਿੱਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲੇਗਾ। ਮਾਲਵੇ ਦੇ 9 ਜ਼ਿਲ੍ਹਿਆਂ ਵਿੱਚ 7 ​​ਨਵੰਬਰ ਨੂੰ ਧੁੰਦ ਪਵੇਗੀ। ਜਦੋਂ ਕਿ 8 ਨਵੰਬਰ ਨੂੰ 13 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਫਿਲਹਾਲ ਇਹ ਅਲਰਟ ਦੋ ਦਿਨਾਂ ਲਈ ਜਾਰੀ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement