ਵਿਧਾਇਕ ਡੇਰਾ ਬਾਬਾ ਨਾਨਕ ਨੇ ਸਿੱਖ ਦੀ ਸ਼ਾਨ ਦਸਤਾਰਾਂ ਦੀ ਕੀਤੀ ਬੇਅਦਬੀ: ਸੁਖਜਿੰਦਰ ਸਿੰਘ ਰੰਧਾਵਾ
Published : Dec 5, 2025, 6:15 pm IST
Updated : Dec 5, 2025, 6:15 pm IST
SHARE ARTICLE
MLA Dera Baba Nanak desecrated the dignity of Sikhs, turbans: Sukhjinder Singh Randhawa
MLA Dera Baba Nanak desecrated the dignity of Sikhs, turbans: Sukhjinder Singh Randhawa

ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲ ਕੇ ਦੱਸੀ ਸਾਰੀ ਗੱਲ

ਅੰਮ੍ਰਿਤਸਰ: ਪੰਜਾਬ ਵਿੱਚ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਾਮਜ਼ਦਗੀ ਪੱਤਰ ਭਰਨ ਮੌਕੇ ਹੋਈਆਂ ਧਾਂਦਲੀਆਂ ਦੀ ਉਸ ਵਕਤ ਸੀਮਾ ਹੀ ਪਾਰ ਹੋ ਗਈ ਜਦ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਚੇਲਿਆਂ ਨੇ ਧੱਕੇਸ਼ਾਹੀ ਉਪਰੰਤ ਸਿੱਖਾਂ ਦੀ ਮਾਣ ਮਰਿਆਦਾ ਨੂੰ ਭਾਰੀ ਠੇਸ ਪਹੁੰਚਾਈ, ਜਦ ਸਿੱਖਾਂ ਦੀਆਂ ਪੱਗਾਂ ਉਤਾਰ ਦਿੱਤੀਆਂ ਤੇ ਗੰਦੀਆਂ ਗਾਲਾਂ ਕੱਢੀਆਂ। ਇਸ ਦੀ ਕਵਰਿੰਗ ਕਰਨ ਮੌਕੇ ਮੀਡੀਆ ਵਿੱਚ ਹਲਕਾ ਵਿਧਾਇਕ ਨੇ ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਤੇ ਕਿਹਾ ਕਿ ਪੱਗਾਂ ਵਿੱਚ ਕਿਹੜੇ ਕਿੱਲ ਲੱਗੇ ਹੁੰਦੇ ਹਨ ਇਹ ਲੱਥਦੀਆਂ ਵੀ ਰਹਿੰਦੀਆਂ ਹਨ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਨੂੰ ਮਿਲ ਕੇ ਲਿਖਤੀ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੀ ਆਪ ਜੀ ਨੂੰ ਬੇਨਤੀ ਹੈ ਕਿ ਦਸਤਾਰ ਦੀ ਬੇਹੁਰਮਤੀ ਕਰਨ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਗੁਰਦੀਪ ਸਿੰਘ ਰੰਧਾਵਾ ਵਿਰੁੱਧ ਸਿੱਖ ਪ੍ਰੰਪਰਾ ਤੇ ਮਰਿਯਾਦਾ ਅਨੁਸਾਰ ਤੁਰੰਤ ਢੁੱਕਵੀਂ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਤੇ ਊਦੈਵੀਰ ਰੰਧਾਵਾ ਵੀ ਨਾਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement