ਦਿੱਲੀ ਮੋਰਚੇ ਲਈ ਰਵਾਨਾ ਹੋਣ ਸਮੇਂ ਬਟੜਿਆਣਾ ਦੇ ਕਿਸਾਨ ਰਾਮ ਸਿੰਘ ਦੀ ਮੌਤ
Published : Jan 6, 2021, 1:09 am IST
Updated : Jan 6, 2021, 1:09 am IST
SHARE ARTICLE
image
image

ਦਿੱਲੀ ਮੋਰਚੇ ਲਈ ਰਵਾਨਾ ਹੋਣ ਸਮੇਂ ਬਟੜਿਆਣਾ ਦੇ ਕਿਸਾਨ ਰਾਮ ਸਿੰਘ ਦੀ ਮੌਤ

ਭਵਾਨੀਗੜ, 5 ਜਨਵਰੀ (ਗੁਰਪ੍ਰੀਤ ਸਿੰਘ ਸਕਰੌਦੀ): ਇੱਥੋਂ ਨੇੜਲੇ ਪਿੰਡ ਬਟੜਿਆਣਾ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਦਿੱਲੀ ਸੰਘਰਸ਼ ਵਿਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਣ ਸਮੇਂ ਕਿਸਾਨ ਰਾਮ ਸਿੰਘ ਦੀ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਕਿਸਾਨ ਦੇ ਪੁੱਤਰ ਚਮਕੌਰ ਸਿੰਘ ਨੇ ਦਸਿਆ ਕਿ ਉਸ ਦੇ ਪਿਤਾ ਰਾਮ ਸਿੰਘ ਦਿੱਲੀ ਧਰਨੇ ਤੋਂ ਕੁੱਝ ਦਿਨ ਪਹਿਲਾਂ ਹੀ ਵਾਪਸ ਪਰਤੇ ਸਨ ਅਤੇ ਅਪਣੇ ਪਰਵਾਰ ਨੂੰ ਮਿਲਣ ਤੋਂ ਬਾਅਦ ਹੁਣ ਦੁਬਾਰਾ ਫਿਰ ਪਿੰਡ ਦੇ ਕਿਸਾਨਾਂ ਨਾਲ ਟਰੈਕਟਰ-ਟਰਾਲੀ ਵਿਚ ਸਾਮਾਨ ਲੱਦ ਕੇ ਧਰਨੇ ਵਿਚ ਸ਼ਾਮਲ ਹੋਣ ਲਈ ਦਿੱਲੀ ਨੂੰ ਰਵਾਨਾ ਹੋ ਰਹੇ ਸਨ ਕਿ ਉਹ ਅਚਾਨਕ ਚੱਕਰ ਆ ਕੇ ਜ਼ਮੀਨ 'ਤੇ ਡਿੱਗ ਪਏ | ਇਸ ਦੌਰਾਨ ਉਨਾਂ ਨੂੰ ਇਲਾਜ ਲਈ ਤੁਰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨਾਂ ਨੂੰ ਮਿ੍ਤਕ ਕਰਾਰ ਦੇ ਦਿਤਾ | ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਦਸਿਆ ਕਿ ਰਾਮ ਸਿੰਘ ਪਹਿਲਾਂimageimage ਟੋਲ ਪਲਾਜ਼ਾ ਕਾਲਾਝਾੜ ਵਿਖੇ ਪੱਕੇ ਧਰਨੇ ਅਤੇ ਹੁਣ ਦਿੱਲੀ ਅੰਦੋਲਨ ਵਿਚ ਅਪਣਾ ਯੋਗਦਾਨ ਪਾ ਰਹੇ ਸਨ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement