ਨਾਬਾਲਗ਼ਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਲਈ ਸਕੂਲ ਉਨ੍ਹਾਂ ਦੇ ਮਾਪਿਆਂ ਨੂੰ ਕਰਨ ਜਾਗਰੂਕ ਦਿੱਲੀ ਸਰਕਾਰ
Published : Jan 6, 2021, 12:50 am IST
Updated : Jan 6, 2021, 12:50 am IST
SHARE ARTICLE
image
image

ਨਾਬਾਲਗ਼ਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਲਈ ਸਕੂਲ ਉਨ੍ਹਾਂ ਦੇ ਮਾਪਿਆਂ ਨੂੰ ਕਰਨ ਜਾਗਰੂਕ : ਦਿੱਲੀ ਸਰਕਾਰ

ਨਵੀਂ ਦਿੱਲੀ, 5 ਜਨਵਰੀ : ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ 'ਚ ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਨਾਬਾਲਗ ਵਿਦਿਆਰਥੀਆਂ ਦੇ ਵਾਹਨ ਚਲਾਉਣ ਦੇ ਕਾਨੂੰਨ ਦੇ ਕਾਨੂੰਨੀ ਨਤੀਜਿਆਂ ਬਾਰੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਜਾਗਰੂਕ ਕਰਨ | ਸਕੂਲਾਂ ਨੂੰ ਇਹ ਯਕੀਨੀ ਕਰਨ ਲਈ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਨਾਬਾਲਗ ਵਿਦਿਆਰਥੀ ਨੂੰ ਸਕੂਲ ਆਉਣ ਅਤੇ ਉੱਥੋਂ ਘਰ ਜਾਣ ਲਈ ਕੋਈ ਵਾਹਨ ਚਲਾਉਣ ਦੀ ਮਨਜ਼ੂਰੀ ਨਾ ਦਿਤੀ ਜਾਵੇ | 
ਸਿਖਿਆ ਡਾਇਰੈਕਟੋਰੇਟ (ਡੀ.ਓ.ਈ.) ਨੇ ਸਕੂਲ ਦੇ ਪਿ੍ੰਸੀਪਲ ਨੂੰ ਲਿਖੀ ਇਕ ਚਿੱਠੀ 'ਚ ਕਿਹਾ ਹੈ, ਵਾਹਨ ਚਲਾਉਂਦੇ ਹੋਏ ਨਾਬਾਲਗਾਂ ਵਲੋਂ ਕੀਤੇ ਜਾਣ ਵਾਲੇ ਅਪਰਾਧ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ | ਇਸ ਸੰਦਰਭ 'ਚ, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਸਕੂਲਾਂ ਦੇ ਪਿ੍ੰਸੀਪਲਾਂ ਦਾ ਮੋਟਰ ਵਾਹਨ (ਸੋਧ) ਐਕਟ 2019 ਦੀ ਧਾਰਾ 199 ਏ (1 ਅਤੇ 2) ਅਤੇ 199 ਬੀ ਵੱਲ ਧਿਆਨ ਦਿਵਾਇਆ ਜਾ ਰਿਹਾ ਹੈ | 
ਚਿੱਠੀ 'ਚ ਕਿਹਾ ਗਿਆ ਹੈ ਕਿ ਕਾਨੂੰਨ ਅਨੁਸਾਰ, ਜੇਕਰ ਕੋਈ ਨਾਬਾਲਗ ਅਪਰਾਧ ਕਰਦਾ ਹੈ ਤਾਂ ਮੋਟਰ ਵਾਹਨ ਦੇ ਮਾਲਕ ਨੂੰ ਉਸ ਲਈ ਦੋਸ਼ੀ ਮੰਨਿਆ ਜਾਵੇਗਾ ਅਤੇ ਉਸ ਅਨੁਸਾਰ ਸਜ਼ਾ ਦੇਣ ਲਈ ਕਾਰਵਾਈ ਕੀਤੀ ਜਾਵੇਗੀ | ਚਿੱਠੀ 'ਚ ਕਿਹਾ ਗਿਆ ਹੈ ਕਿ ਇਸ ਪ੍ਰਬੰਧ ਬਾਰੇ ਵਿਦਿਆਰਥੀਆਂ ਅਤੇ ਉਸ ਦੇ ਮਾਤਾ-ਪਿਤਾ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ | 
ਇਸ 'ਚ ਕਿਹਾ ਗਿਆ ਹੈ ਕਿimageimage ਇਸ ਬਾਰੇ ਜਾਗਰੂਕਤਾ ਫੈਲਾਉਣ ਲਈ ਸਕੂਲ ਪ੍ਰਬੰਧਨ ਕਮੇਟੀ ਮੈਂਬਰਾਂ ਦੀ ਵੀ ਮਦਦ ਲਈ ਜਾ ਸਕਦੀ ਹੈ | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement