ਪੰਜਾਬ ਤੇ ਹਰਿਆਣਾ 'ਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਰਿਹਾ ਜ਼ਿਆਦਾ
Published : Jan 6, 2021, 12:47 am IST
Updated : Jan 6, 2021, 12:47 am IST
SHARE ARTICLE
.
.

ਪੰਜਾਬ ਤੇ ਹਰਿਆਣਾ 'ਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਰਿਹਾ ਜ਼ਿਆਦਾ

ਚੰਡੀਗੜ੍ਹ, 5 ਜਨਵਰੀ: ਪੰਜਾਬ ਅਤੇ ਹਰਿਆਣਾ ਵਿਚ ਘੱਟੋ ਘੱਟ ਤਾਪਮਾਨ ਵਧਣ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਕੁਝ ਰਾਹਤ ਮਿਲੀ ਹੈ¢ ਮੰਗਲਵਾਰ ਨੂੰ ਦੋਵਾਂ ਰਾਜਾਂ ਦੇ ਕਈ ਹਿੱਸਿਆਂ ਵਿਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਜ਼ਿਆਦਾ ਦਰਜ ਕੀਤਾ ਗਿਆ¢ ਭਾਰਤ ਮÏਸਮ ਵਿਭਾਗ ਦੇ ਇਕ ਅਧਿਕਾਰੀ ਨੇ ਦਸਿਆ ਕਿ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਘੱਟੋ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 9 ਡਿਗਰੀ ਵੱਧ ਸੀ¢ ਪੰਜਾਬ ਵਿਚ ਅੰਮਿ੍ਤਸਰ, ਲੁਧਿਆਣਾ ਅਤੇ ਪਟਿਆਲੇ ਵਿਚ ਘੱਟੋ ਘੱਟ ਤਾਪਮਾਨ ਕ੍ਰਮਵਾਰ 13 ਡਿਗਰੀ, 12.2 ਡਿਗਰੀ ਅਤੇ 15.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ¢ ਇਸ ਤੋਂ ਇਲਾਵਾ ਪਠਾਨਕੋਟ, ਆਦਮਪੁਰ, ਹਲਵਾਰਾ, ਬਠਿੰਡਾ, ਫ਼ਰੀਦਕੋਟ ਅਤੇ ਗੁਰਦਾਸਪੁਰ ਦਾ ਘੱਟੋ ਘੱਟ ਤਾਪਮਾਨ ਕ੍ਰਮਵਾਰ 13.7 ਡਿਗਰੀ, 12 ਡਿਗਰੀ, 13.1 ਡਿਗਰੀ, 13 ਡਿਗਰੀ, 12.7 ਡਿਗਰੀ ਅਤੇ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ¢
ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ, ਹਿਸਾਰ ਅਤੇ ਕਰਨਾਲ ਦਾ ਘੱਟੋ ਘੱਟ ਤਾਪਮਾਨ ਕ੍ਰਮਵਾਰ 14.3 ਡਿਗਰੀ, 12.8 ਡਿਗਰੀ ਅਤੇ 15.1 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਅੱਠ ਡਿਗਰੀ ਵੱਧ ਹੈ¢
ਹਰਿਆਣਾ ਦੇ ਨਾਰÏਲ, ਰੋਹਤਕ ਭਿਵਾਨੀ ਅਤੇ ਸਿਰਸਾ ਦਾ ਘੱਟੋ ਘੱਟ ਤਾਪਮਾਨ ਕ੍ਰਮਵਾਰ 12.5, 14 , 8.8 ਅਤੇ 14.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ¢
ਪਿਛਲੇ 24 ਘੰਟਿਆਂ ਵਿਚ ਪੰਜਾਬ ਅਤੇimageimage ਹਰਿਆਣਾ ਦੇ ਕੁਝ ਹਿੱਸਿਆਂ ਵਿਚ ਬਾਰਸ਼ ਪੈਣ ਦੀਆਂ ਵੀ ਖ਼ਬਰਾਂ ਹਨ¢ (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement