ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿ ਜਾਣ ਲਈ ਸ਼ਰਧਾਲੂ 20 ਜਨਵਰੀ ਤੱਕ ਜਮ੍ਹਾਂ ਕਰਵਾ ਸਕਦੇ ਹਨ ਪਾਸਪੋਰਟ
Published : Jan 6, 2022, 4:06 pm IST
Updated : Jan 6, 2022, 4:06 pm IST
SHARE ARTICLE
Gurudwara Sri Panja Sahib
Gurudwara Sri Panja Sahib

ਪੰਜਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਪ੍ਰੈਲ ਮਹੀਨੇ ਵਿਚ ਜੱਥਾ ਭੇਜਿਆ ਜਾਣਾ ਹੈ।

 

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਪ੍ਰੈਲ ਮਹੀਨੇ ਵਿਚ ਜੱਥਾ ਭੇਜਿਆ ਜਾਣਾ ਹੈ।

Mahinder Singh

Mahinder Singh

ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਜਨਵਰੀ 2022 ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 31 ਦਸੰਬਰ 2021 ਤੱਕ ਪਾਸਪੋਰਟ ਮੰਗੇ ਗਏ ਸਨ ਅਤੇ ਹੁਣ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement