Firozpur News: CIA ਸਟਾਫ਼ ਦੇ ਹੱਥ ਲੱਗੀ ਵੱਡੀ ਸਫਲਤਾ, ਨਜਾਇਜ਼ ਅਸਲੇ ਸਮੇਤ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ

By : GAGANDEEP

Published : Jan 6, 2024, 3:32 pm IST
Updated : Jan 6, 2024, 3:53 pm IST
SHARE ARTICLE
CIA staff arrested two accused with illegal weapons in Firozpur News in punjabi
CIA staff arrested two accused with illegal weapons in Firozpur News in punjabi

Firozpur News: ਮੁਲਜ਼ਮਾਂ ਦੇ ਕਬਜ਼ੇ 'ਚੋ 12 ਬੋਰ ਦੀ ਡਬਲ ਬੈਰਲ ਬੰਦੂਕ ਅਤੇ ਦੋ ਜ਼ਿੰਦਾ ਕਾਰਤੂਸ ਹੋਏ ਬਰਾਮਦ

CIA staff arrested two accused with illegal weapons in Firozpur News in punjabi : ਫ਼ਿਰੋਜ਼ਪੁਰ ਸੀ.ਆਈ.ਏ ਸਟਾਫ਼ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਰੋਪੀਆਂ ਕੋਲੋਂ 12 ਬੋਰ ਦੀ ਡਬਲ ਬੈਰਲ ਬੰਦੂਕ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਫ਼ਿਰੋਜ਼ਪੁਰ ਕੈਂਟ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ 

ਸੀਆਈਏ ਸਟਾਫ਼ ਦੇ ਐਸਐਚਓ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਚੌਕੀ ਨੰਬਰ ਸੱਤ ਨੇੜੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਮੌਜੂਦ ਸਨ। ਉਦੋਂ ਸਾਹਮਣੇ ਤੋਂ ਦੋ ਵਿਅਕਤੀ ਪੈਦਲ ਆਉਂਦੇ ਦੇਖੇ ਗਏ, ਜੋ ਪੁਲਿਸ ਟੀਮ ਨੂੰ ਸਾਹਮਣੇ ਦੇਖ ਕੇ ਘਬਰਾ ਗਏ ਅਤੇ ਤੁਰੰਤ ਪਿੱਛੇ ਮੁੜੇ ਅਤੇ ਨਾਲ ਵਾਲੀ ਖਾਲੀ ਜ਼ਮੀਨ ਵੱਲ ਭੱਜਣ ਲੱਗੇ। ਸ਼ੱਕ ਪੈਣ ’ਤੇ ਪੁਲਿਸ ਟੀਮ ਨੇ ਉਨ੍ਹਾਂ ਦਾ ਪਿੱਛਾ ਕਰਕੇ ਤਲਾਸ਼ੀ ਲਈ ਤਾਂ ਮੁਲਜ਼ਮਾਂ ਕੋਲੋਂ ਇਕ 12 ਬੋਰ ਦੀ ਡਬਲ ਬੈਰਲ ਬੰਦੂਕ ਅਤੇ ਦੋ 12 ਬੋਰ ਦੇ ਜ਼ਿੰਦਾ ਕਾਰਤੂਸ ਬਰਾਮਦ ਹੋਏ।

ਇਹ ਵੀ ਪੜ੍ਹੋ: 3 ਫਰਵਰੀ ਤੋਂ ਹੋਣਗੀਆਂ NRI ਮਿਲਣੀਆਂ, ਪਹਿਲ ਦੇ ਆਧਾਰ 'ਤੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਹੱਲ- ਮੰਤਰੀ ਧਾਲੀਵਾਲ

ਪੁੱਛਗਿੱਛ ਦੌਰਾਨ ਦੋਨਾਂ ਮੁਲਜ਼ਮਾਂ ਵਿਚੋਂ ਇੱਕ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਜੰਗ ਸਿੰਘ ਅਤੇ ਦੂਜੇ ਨੇ ਆਪਣਾ ਨਾਮ ਸਾਰਜ ਸਿੰਘ ਉਰਫ਼ ਜੱਗਾ ਪੁੱਤਰ ਸੁਖਦੇਵ ਸਿੰਘ ਵਾਸੀ ਅਰਾਈਆਂਵਾਲਾ ਮੱਖੂ ਜ਼ਿਲ੍ਹਾ ਫ਼ਿਰੋਜ਼ਪੁਰ ਦੱਸਿਆ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਾਜਾਇਜ਼ ਅਸਲਾ ਕਿਸ ਲਈ ਆਪਣੇ ਨਾਲ ਲੈ ਕੇ ਜਾ ਰਹੇ ਸਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡਾਂ ਦਾ ਵੀ ਪਤਾ ਲਾਇਆ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from CIA staff arrested two accused with illegal weapons in Firozpur News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement