Gurdeep Singh Khera: ਗੁਰਦੀਪ ਸਿੰਘ ਖੇੜਾ ਨੂੰ ਮਿਲੀ 15 ਦਿਨਾਂ ਦੀ ਪੈਰੋਲ; ਸਰਕਾਰ ਤੋਂ ਪੱਕੀ ਰਿਹਾਈ ਦੀ ਕੀਤੀ ਮੰਗ
Published : Jan 6, 2024, 12:25 pm IST
Updated : Jan 6, 2024, 12:25 pm IST
SHARE ARTICLE
Gurdeep Singh Khera got 15 days parole
Gurdeep Singh Khera got 15 days parole

ਬਿਦਰ ਕਾਂਡ ਅਤੇ ਦਿੱਲੀ ਦੇ ਬੰਬ ਧਮਾਕਿਆਂ ਦੇ ਮਾਮਲੇ ਵਿਚ ਹੋਈ ਸੀ ਉਮਰ ਕੈਦ

Gurdeep Singh Khera: ਅੰਮ੍ਰਿਤਸਰ ਦੀ ਕੇਂਦਰੀ ਜੇਲ ਵਿਚ ਬੰਦ ਗੁਰਦੀਪ ਸਿੰਘ ਖੇੜਾ ਨੂੰ 15 ਦਿਨਾਂ ਦੀ ਪੈਰੋਲ ਮਿਲੀ ਹੈ। ਗੁਰਦੀਪ ਸਿੰਘ ਖੇੜਾ ਬਿਦਰ ਕਾਂਡ (ਕਰਨਾਟਕ) ਅਤੇ ਦਿੱਲੀ ਦੇ ਬੰਬ ਧਮਾਕਿਆਂ ਵਿਚ ਜੇਲ ਵਿਚ ਹਨ। ਪੈਰੋਲ ਮਿਲਣ ਮਗਰੋਂ ਉਹ ਅਪਣੇ ਘਰ ਪਿੰਡ ਜੱਲੂਪੁਰ ਖੇੜਾ ਵਿਖੇ ਪਹੁੰਚ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ ਅੰਮ੍ਰਿਤਸਰ ਤੋਂ ਮਿਲੀ ਇਹ ਪੈਰੋਲ ਉਨ੍ਹਾਂ ਨੂੰ 2023 ਵਿਚ ਮਿਲਣੀ ਸੀ ਪਰ ਉਦੋਂ ਹੋਈਆਂ ਹੜਤਾਲਾਂ ਕਰ ਕੇ ਪੈਰੋਲ ਰਹਿ ਗਈ ਸੀ। ਇਸ ਲਈ ਉਹ ਹੁਣ ਉਸ ਰਹਿੰਦੀ ਪੈਰੋਲ 'ਤੇ ਬਾਹਰ ਆਏ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਉਨ੍ਹਾਂ ਨੂੰ ਬਿਦਰ ਕਾਂਡ ਅਤੇ ਦਿੱਲੀ ਕਾਂਡ ਦੋਵਾਂ ਵਿਚ ਬਰਾਬਰ ਉਮਰ ਕੈਦ ਹੋਈ ਤੇ ਅਦਾਲਤ ਵਲੋਂ ਹੁਕਮ ਸੀ ਕਿ ਦੋਵੇਂ ਸਜ਼ਾਵਾਂ ਇਕੱਠੀਆਂ ਚੱਲਣਗੀਆਂ ਪਰ ਦਿੱਲੀ ਕਾਂਡ ਵਿਚ ਉਨ੍ਹਾਂ ਦੀ ਸਜ਼ਾ ਖਤਮ ਹੋ ਗਈ ਹੈ ਤੇ ਬਿਦਰ ਕਾਂਡ ਸਬੰਧੀ ਉਨ੍ਹਾਂ ਨੂੰ ਜੇਲ ਵਿਚ ਰੱਖਿਆ ਜਾ ਰਿਹਾ ਹੈ। ਗੁਰਦੀਪ ਸਿੰਘ ਖੇੜਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਇਸ ਕਰਕੇ ਉਨ੍ਹਾਂ ਨੂੰ ਪੱਕੀ ਰਿਹਾਈ ਦਿਤੀ ਜਾਵੇ।

ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਖੇੜਾ ਨੂੰ 1996 ਵਿਚ ਨਵੀਂ ਦਿੱਲੀ ਅਤੇ ਕਰਨਾਟਕ ਦੇ ਬਿਦਰ ਵਿਚ ਅਤਿਵਾਦੀ ਅਤੇ ਵਿਘਨਕਾਰੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਗੁਰਦੀਪ ਸਿੰਘ ਖੇੜਾ 32 ਸਾਲਾਂ ਤੋਂ ਜੇਲ ਵਿਚ ਬੰਦ ਹਨ। 

 (For more Punjabi news apart from Gurdeep Singh Khera got 15 days parole, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement