Lawrence Bishnoi interview: ਸੋਸ਼ਲ ਮੀਡੀਆ ਤੋਂ ਹਟਾਈ ਗਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ; 10 ਜਨਵਰੀ ਨੂੰ ਅਗਲੀ ਸੁਣਵਾਈ
Published : Jan 6, 2024, 1:11 pm IST
Updated : Jan 6, 2024, 1:11 pm IST
SHARE ARTICLE
Lawrence Bishnoi
Lawrence Bishnoi

ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਤੈਅ ਕੀਤੀ ਗਈ ਹੈ।

Lawrence Bishnoi interview: ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤ 'ਚੋਂ ਇੰਟਰਵਿਊ ਦੇ ਮਾਮਲੇ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦਸਿਆ ਕਿ ਕੋਰਟ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸੋਸ਼ਲ ਮੀਡੀਆ ਤੋਂ ਹਟਾ ਦਿਤੀ ਗਈ ਹੈ। ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਤੈਅ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਏਡੀਜੀਪੀ ਨੇ ਸੀਲ ਬੰਦ ਰਿਪੋਰਟ ਬੈਂਚ ਮੁਹਰੇ ਪੇਸ਼ ਕਰਦਿਆਂ ਕਿਹਾ ਸੀ ਕਿ ਜਿਸ ਵੇਲੇ ਇੰਟਰਵਿਊ ਚੱਲੀ ਉਸ ਵੇਲੇ ਬਿਸ਼ਨੋਈ ਪੰਜਾਬ ਵਿਚ ਨਹੀਂ ਸੀ, ਉਹ ਦਿੱਲੀ ਜਾਂ ਰਾਜਸਥਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦਾ ਦਾਇਰਾ ਪੰਜਾਬ ਤਕ ਹੀ ਸੀਮਤ ਹੈ।

ਇਸ ਉਪਰੰਤ ਹਾਈ ਕੋਰਟ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਦੋ ਇੰਟਰਵਿਊਆਂ ਦੇ ਸਬੰਧ ਵਿਚ ਐਫਆਈਆਰ ਤੁਰੰਤ ਦਰਜ ਕਰਨ ਦੇ ਹੁਕਮ ਦਿਤੇ ਸਨ। ਅਦਾਲਤ ਨੂੰ ਇਹ ਵੀ ਦਸਿਆ ਸੀ ਕਿ ਇਹ ਇੰਟਰਵਿਊ ਸਬੰਧਤ ਪਲੇਟਫਾਰਮ ਤੋਂ ਹਟਵਾਉਣ ਲਈ ਕਹਿ ਦਿਤਾ ਗਿਆ ਹੈ। ਹਾਈ ਕੋਰਟ ਨੇ ਜੇਲ੍ਹਾਂ ਦੀ ਸੁਰਖਿਆ ਲਈ ਨੀਤੀ ਬਣਾ ਕੇ ਪੇਸ਼ ਕਰਨ ਦੀ ਹਦਾਇਤ ਕੀਤੀ ਸੀ।

(For more Punjabi news apart from Lawrence Bishnoi interview removed from social media, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement