Navjot Sidhu: ਨਵਜੋਤ ਸਿੱਧੂ ਮੁੜ ਸ਼ੁਰੂ ਕਰਨਗੇ ਲੋਕਾਂ ਨਾਲ ਮੀਟਿੰਗਾਂ ਦਾ ਦੌਰ, ਹਫ਼ਤੇ ਵਿਚ ਇਕ ਵਾਰ ਹੋਵੇਗੀ ਲੋਕ ਮਿਲਣੀ  
Published : Jan 6, 2024, 3:35 pm IST
Updated : Jan 6, 2024, 3:35 pm IST
SHARE ARTICLE
Navjot Sidhu
Navjot Sidhu

ਅੰਮ੍ਰਿਤਰ ਵਿਚ ਵੀ ਹੋਇਆ ਕਰੇਗੀ ਮੀਟਿੰਗ

Navjot Sidhu: - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰਨਗੇ। 1988 ਦੇ ਰੋਡ ਰੇਜ਼ ਕੇਸ ਵਿਚ ਇੱਕ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਸਿੱਧੂ ਆਪਣਾ ਜ਼ਿਆਦਾਤਰ ਸਮਾਂ ਆਪਣੇ ਪਰਿਵਾਰ ਨਾਲ ਬਤੀਤ ਕਰ ਰਹੇ ਸਨ। ਇਸ ਦੌਰਾਨ ਉਹਨਾਂ ਦੀ ਪਤਨੀ ਕੈਂਸਰ ਦਾ ਇਲਾਜ ਕਰਵਾ ਰਹੀ ਸੀ, ਜਦੋਂ ਕਿ ਉਸ ਦੇ ਪੁੱਤਰ ਦਾ ਪਿਛਲੇ ਮਹੀਨੇ 7 ਦਸੰਬਰ ਨੂੰ ਵਿਆਹ ਹੋਇਆ ਸੀ। 

ਇਸ ਗੱਲ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ 'ਤੇ ਦਿੰਦਿਆਂ ਨਵਜੋਤ ਸਿੱਧੂ ਨੇ ਦੱਸਿਆ ਕਿ ਅਗਲੇ ਹਫ਼ਤੇ ਤੋਂ ਉਹ ਹਫਤੇ 'ਚ ਇਕ ਵਾਰ ਲੋਕਾਂ ਨੂੰ ਮਿਲਣਗੇ। ਇਹ ਮੀਟਿੰਗ ਕਦੋਂ ਅਤੇ ਕਿੱਥੇ ਹੋਵੇਗੀ, ਇਸ ਬਾਰੇ ਵੀ ਉਹ ਹਰ ਹਫ਼ਤੇ ਪਹਿਲਾਂ ਹੀ ਜਾਣਕਾਰੀ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਡਾ: ਨਵਜੋਤ ਕੌਰ ਦੇ ਪੂਰੀ ਤਰ੍ਹਾਂ ਠੀਕ ਹੁੰਦੇ ਹੀ ਉਹ ਅੰਮ੍ਰਿਤਸਰ ਵਿਚ ਵੀ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰਨਗੇ।

file photo

 

ਨਵਜੋਤ ਸਿੰਘ ਸਿੱਧੂ 1 ਅਪ੍ਰੈਲ 2023 ਨੂੰ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਟਿਆਲਾ ਵਿਚ ਰਹਿ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਨੇ ਕੀਮੋਥੈਰੇਪੀ ਕਰਵਾਈ ਅਤੇ ਪਿਛਲੇ ਮਹੀਨੇ ਉਨ੍ਹਾਂ ਦੇ ਬੇਟੇ ਦਾ ਵਿਆਹ ਵੀ ਪਟਿਆਲਾ ਵਿਖੇ ਹੀ ਹੋਇਆ। ਇਸ ਦੌਰਾਨ ਸਿੱਧੂ ਨੇ ਸਿਰਫ਼ ਇੱਕ ਵਾਰ ਅੰਮ੍ਰਿਤਸਰ ਆ ਕੇ ਆਪਣੇ ਸਮਰਥਕਾਂ ਅਤੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕੀਤੀ।

ਪਰ ਹੁਣ ਉਹ ਮੁੜ ਅੰਮ੍ਰਿਤਸਰ ਆ ਕੇ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰਨਗੇ। ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਨੂੰ ਆਪਣੀ ‘ਕਰਮ ਭੂਮੀ’ ਦੱਸਿਆ। ਉਹਨਾਂ ਨੇ ਅੰਮ੍ਰਿਤਸਰ ਤੋਂ ਹੀ ਐਮ.ਪੀ ਦੀ ਚੋਣ ਲੜੀ ਸੀ ਅਤੇ ਉਹ ਅਤੇ ਉਹਨਾਂ ਦੀ ਪਤਨੀ ਨੇ ਇੱਥੋਂ ਵਿਧਾਨ ਸਭਾ ਚੋਣਾਂ ਵੀ ਜਿੱਤੀਆਂ ਸਨ ਪਰ ਸਿੱਧੂ 2022 ਦੀਆਂ ਵਿਧਾਨ ਸਭਾ ਚੋਣਾਂ ਅੰਮ੍ਰਿਤਸਰ ਉੱਤਰੀ ਤੋਂ ਹਾਰ ਗਏ ਸਨ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement