NIA Action Lawrence Bishnoi Gang: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਰਿਸ਼ਤੇਦਾਰਾਂ ਖਿਲਾਫ਼ NIA ਦੀ ਵੱਡੀ ਕਾਰਵਾਈ, ਜਾਇਦਾਦਾਂ ਜ਼ਬਤ

By : GAGANDEEP

Published : Jan 6, 2024, 7:10 pm IST
Updated : Jan 6, 2024, 7:58 pm IST
SHARE ARTICLE
NIA Action Lawrence Bishnoi Gang News in punjabi
NIA Action Lawrence Bishnoi Gang News in punjabi

ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿਚ ਜਾਇਦਾਦਾਂ ਕੀਤੀ ਜ਼ਬਤ

NIA Action Lawrence Bishnoi Gang News in punjabi : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਲੋਕਾਂ ਦੀਆਂ 3 ਰਾਜਾਂ ਵਿੱਚ ਇੱਕ ਫਾਰਚੂਨਰ ਕਾਰ ਸਮੇਤ 4 ਜਾਇਦਾਦਾਂ ਕੁਰਕ ਕੀਤੀਆਂ ਹਨ। ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਖੁਫੀਆ ਵਿਭਾਗ 'ਤੇ ਹੋਏ ਆਰਪੀਜੀ ਹਮਲੇ 'ਚ ਬਿਸ਼ਨੋਈ ਦੇ ਕਰੀਬੀਆਂ ਦੇ ਨਾਂ ਸਾਹਮਣੇ ਆਏ ਸਨ।

ਇਹ ਵੀ ਪੜ੍ਹੋ: Jathedar Kaunke : ਜਥੇਦਾਰ ਕਾਉਂਕੇ ਨੂੰ ਐੱਸ.ਐੱਸ.ਪੀ. ਘੋਟਣੇ ਨੇ ਗੁਪਤ ਅੰਗਾਂ ’ਚ ਮਾਰੇ ਸਨ ਠੁੱਡੇ- ਤਤਕਾਲੀ ਕਾਂਸਟੇਬਲ ਦਰਸ਼ਨ ਸਿੰਘ ਹਠੂਰ

ਐਨਆਈਏ ਵੱਲੋਂ ਅਟੈਚ ਕੀਤੀਆਂ ਇਹ ਜਾਇਦਾਦਾਂ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਹਨ। ਇਨ੍ਹਾਂ ਜਾਇਦਾਦਾਂ ਦੀ ਵਰਤੋਂ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਜਾਂ ਅਤਿਵਾਦੀਆਂ ਨੂੰ ਪਨਾਹ ਦੇਣ ਲਈ ਕੀਤੀ ਗਈ ਸੀ। ਇਨ੍ਹਾਂ 'ਚੋਂ ਇਕ ਫਲੈਟ ਵਿਕਾਸ ਸਿੰਘ ਦਾ ਹੈ, ਜਿਸ ਨੇ ਉੱਤਰ ਪ੍ਰਦੇਸ਼ ਦੇ ਲਖਨਊ ਦੇ ਗੋਮਤੀ ਨਗਰ ਐਕਸਟੈਂਸ਼ਨ 'ਚ ਅਤਿਵਾਦੀ ਗਿਰੋਹ ਨੂੰ ਪਨਾਹ ਦਿੱਤੀ ਸੀ।

ਦੋ ਹੋਰ ਜਾਇਦਾਦਾਂ ਪਿੰਡ ਬਿਸ਼ਨਪੁਰਾ ਅਤੇ ਫਾਜ਼ਿਲਕਾ ਪੰਜਾਬ ਵਿਚ ਹਨ, ਜੋ ਕਿ ਮੁਲਜ਼ਮ ਦਲੀਪ ਕੁਮਾਰ ਭੋਲਾ ਉਰਫ਼ ਦਲੀਪ ਬਿਸ਼ਨੋਈ ਦੀਆਂ ਹਨ। ਇਸ ਦੇ ਨਾਲ ਹੀ ਜੋਗਿੰਦਰ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਯਮੁਨਾਨਗਰ ਹਰਿਆਣਾ ਦੇ ਨਾਂ 'ਤੇ ਦਰਜ ਕੀਤੀ ਫਾਰਚੂਨਰ ਕਾਰ ਵੀ ਜ਼ਬਤ ਕੀਤੀ ਗਈ। NIA ਦੀ ਜਾਂਚ ਮੁਤਾਬਕ ਵਿਕਾਸ ਸਿੰਘ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਇਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ 'ਚ ਸ਼ਾਮਲ ਦੋਸ਼ੀਆਂ ਸਮੇਤ ਅਤਿਵਾਦੀਆਂ ਨੂੰ ਪਨਾਹ ਦਿੱਤੀ ਸੀ।

ਇਹ ਵੀ ਪੜ੍ਹੋ: Amritsar News: ਚਾਈਨਾ ਡੋਰ ਨਾਲ ਵੱਢਿਆ ਗਿਆ ਨੌਜਵਾਨ ਦਾ ਗਲਾ, ਲੱਗੇ 10 ਟਾਂਕੇ

ਇਸ ਤੋਂ ਇਲਾਵਾ ਜੋਗਿੰਦਰ ਸਿੰਘ ਗੈਂਗਸਟਰ ਕਾਲਾ ਰਾਣਾ ਦਾ ਪਿਤਾ ਹੈ, ਜੋ ਕਿ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਹੈ। ਜੋਗਿੰਦਰ ਸਿੰਘ ਅਤਿਵਾਦੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਲਈ ਆਪਣੀ ਫਾਰਚੂਨਰ ਕਾਰ ਹਥਿਆਰ ਅਤੇ ਗੋਲਾ ਬਾਰੂਦ ਮੁਹੱਈਆ ਕਰਵਾਉਣ ਲਈ ਦਿੰਦਾ ਸੀ। ਮੁਲਜ਼ਮ ਦਲੀਪ ਕੁਮਾਰ ਦੀ ਜਾਇਦਾਦ ਦੀ ਵਰਤੋਂ ਹਥਿਆਰਾਂ ਨੂੰ ਸਟੋਰ ਕਰਨ ਅਤੇ ਲੁਕਾਉਣ ਲਈ ਕੀਤੀ ਜਾਂਦੀ ਸੀ।

NIA ਨੇ ਅਗਸਤ 2022 ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀਆਂ ਦੇ ਸੰਗਠਿਤ ਅਪਰਾਧ ਸਿੰਡੀਕੇਟ ਦੇ ਖਿਲਾਫ UAPA ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਏਜੰਸੀ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਨੇ ਦੇਸ਼ ਦੇ ਕਈ ਰਾਜਾਂ ਵਿਚ ਆਪਣਾ ਅਪਰਾਧਿਕ ਨੈੱਟਵਰਕ ਫੈਲਾਇਆ ਹੋਇਆ ਹੈ। ਇਹ ਨੈੱਟਵਰਕ ਕਈ ਸਨਸਨੀਖੇਜ਼ ਅਪਰਾਧਾਂ ਵਿਚ ਸ਼ਾਮਲ ਸੀ, ਜਿਨ੍ਹਾਂ ਵਿਚੋਂ ਪ੍ਰਮੁੱਖ ਤੌਰ 'ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਧਾਰਮਿਕ ਆਗੂ ਪ੍ਰਦੀਪ ਕੁਮਾਰ ਦਾ ਕਤਲ ਹੈ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from NIA Action Lawrence Bishnoi Gang News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement