9ਵੀਂ ਜਮਾਤ ਦੀ ਲੜਕੀ ਨੇ ਅਪਣੇ ਘਰ ਹੀ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Feb 6, 2019, 10:21 am IST
Updated : Feb 6, 2019, 10:21 am IST
SHARE ARTICLE
Suicide Case
Suicide Case

ਇਕ ਨਾਬਾਲਗ ਲੜਕੀ ਵੱਲੋਂ ਦੁਪੱਟੇ ਨਾਲ ਅਪਣੇ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲੜਕੀ ਸ਼ਹਿਰ ਦੇ ਨਿੱਜੀ ਸਕੂਲ ਵਿਚ ਪੜ੍ਹਦੀ ਸੀ....

ਜਲੰਧਰ : ਇਕ ਨਾਬਾਲਗ ਲੜਕੀ ਵੱਲੋਂ ਦੁਪੱਟੇ ਨਾਲ ਅਪਣੇ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲੜਕੀ ਸ਼ਹਿਰ ਦੇ ਨਿੱਜੀ ਸਕੂਲ ਵਿਚ ਪੜ੍ਹਦੀ ਸੀ। ਮ੍ਰਿਤਕਾ 9ਵੀਂ ਜਮਾਤ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਲੜਕੀ ਨੇ ਸੁਸਾਇਡ ਨੋਟ ਵੀ ਲਿਖਿਆ ਹੈ। ਜਿਸ ਮੁਤਾਬਕ ਉਹ ਸਕੂਲ ਵਿਚ ਇੱਕ ਅਧਿਆਪਕ ਤੋਂ ਕਾਫ਼ੀ ਪ੍ਰੇਸ਼ਾਨ ਸੀ।

SuicideSuicide

ਇਸ ਕਰਕੇ ਉਸ ਨੇ ਆਪ ਦੀ ਹੀ ਜੀਵਨ ਲੀਲਾ ਸਮਾਪਤ ਕਰ ਲਈ। ਲੜਕੀ ਦੇ ਮਾਪੇ ਅਧਿਆਪਕ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਲੜਕੀ ਨੇ ਆਪਣੇ ਨੋਟ ਵਿੱਚ ਲਿਖਿਆ ਹੈ ਕਿ ਸਕੂਲ ਵਿਚ ਅਧਿਆਪਕ ਦੇ ਰਵੱਈਏ ਤੋਂ ਉਹ ਕਾਫੀ ਪ੍ਰੇਸ਼ਾਨ ਰਹਿੰਦੀ ਸੀ। ਅਧਿਆਪਕ ਉਸ ਨੂੰ ਬਾਕੀ ਬੱਚਿਆਂ ਸਾਹਮਣੇ ਕਾਫੀ ਡਾਂਟਦਾ ਸੀ। ਹਮੇਸ਼ਾ ਉਸ ਨੂੰ ਕੁਝ ਨਾ ਕੁਝ ਬੋਲਦਾ ਹੀ ਰਹਿੰਦਾ ਸੀ।

Suicide Case Suicide Case

ਇੱਥੋਂ ਤਕ ਕਿ ਜਮਾਤ ਦੇ ਸਾਰੇ ਬੱਚਿਆਂ ਨੂੰ ਡਰਾ ਕੇ ਰੱਖਦਾ ਸੀ। ਉਸ ਨੇ ਇਲਜ਼ਾਮ ਲਾਇਆ ਕਿ ਅਧਿਆਪਕ ਕਿਸੇ ਹੋਰ ਦਾ ਗੁੱਸਾ ਵੀ ਉਸ ਉੱਤੇ ਕੱਢ ਦਿੰਦਾ ਸੀ। ਲੜਕੀ ਨੇ ਲਿਖਿਆ ਕਿ ਅਧਿਆਪਕ ਦੇ ਡਰ ਕਰਕੇ ਉਹ ਕਦੀ-ਕਦੀ ਸਕੂਲ ਨਹੀਂ ਜਾਂਦੀ ਸੀ। ਉਸ ਦੇ ਡਰ ਕਰਕੇ ਉਸ ਦਾ ਪੜ੍ਹਾਈ ਵਿਚ ਮਨ ਨਹੀਂ ਲੱਗਦਾ ਸੀ। ਉਸ ਨੇ ਲਿਖਿਆ ਕਿ ਅਧਿਆਪਕ ਬਾਰੇ ਗੱਲਾਂ ਸੋਚ-ਸੋਚ ਕੇ ਉਸ ਦਾ ਦਿਲ ਘਬਰਾਉਣ ਲੱਗ ਜਾਂਦਾ ਸੀ।

Suicide case Suicide case

ਉਸ ਅਧਿਆਪਕ ਦੀ ਕਲਾਸ ਵਿਚ ਜੇ ਕੋਈ ਕਿਸੇ ਕੋਲੋਂ ਕੁਝ ਮੰਗ ਵੀ ਲੈਂਦਾ ਸੀ ਤਾਂ ਅਧਿਆਪਕ ਉਸ ਬੱਚੇ ਦੇ ਮੂੰਹ ’ਤੇ ਆਪਣਾ ਪੰਜਾ ਛਾਪ ਦਿੰਦਾ ਸੀ। ਘਟਨਾ ਬਾਅਦ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement