ਕਰਤਾਰਪੁਰ ਲਾਂਘਾ: ਸ਼੍ਰੀ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਤੋਂ ਗੁਰਦੁਆਰੇ ਤੱਕ ਬਣੇਗੀ ਸੁਰੰਗ
Published : Feb 6, 2019, 11:41 am IST
Updated : Feb 6, 2019, 11:41 am IST
SHARE ARTICLE
Kartarpur Sahib
Kartarpur Sahib

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਦੇ ਸਮਾਗਮ ਵਿਚ ਪਾਕਿਸਤਾਨ ਸਰਕਾਰ ਨਨਕਾਣਾ ਸਾਹਿਬ...

ਚੰਡੀਗੜ੍ਹ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਦੇ ਸਮਾਗਮ ਵਿਚ ਪਾਕਿਸਤਾਨ ਸਰਕਾਰ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਤੋਂ ਲੈ ਕੇ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਤੱਕ ਇਕ ਵਿਸ਼ੇਸ਼ ਸੁਰੰਗ ਰਸਤੇ ਦੀ ਉਸਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੰਗਤ ਲਈ ਸ਼੍ਰੀ ਨਨਕਾਣਾ ਸਾਹਿਬ ਵਿਚ ਕਈ ਸੁਵਿਧਾਵਾਂ ਦਿਤੀਆਂ ਜਾਣਗੀਆਂ। ਇਹ ਜਾਣਕਾਰੀ ਡਾ. ਦੀਪਕ ਮਨਮੋਹਨ ਸਿੰਘ ਨੇ ਦਿਤੀ ਹੈ। ਡਾ. ਦੀਪਕ ਮਨਮੋਹਨ ਸਿੰਘ 19 ਮੈਂਬਰੀ ਡੈਲੀਗੇਸ਼ਨ ਦੇ ਨਾਲ ਲਾਹੌਰ ਤੋਂ ਸੜਕ ਸਰਹੱਦ ਦੇ ਦੁਆਰਾ ਅਟਾਰੀ ਬੋਰਡਰ ਪਹੁੰਚੇ।

Kartarpur Sahib Pakistan railway stationKartarpur Sahib Pakistan railway station

ਇਹ ਡੈਲੀਗੇਸ਼ਨ ਲਾਹੌਰ ਵਿਚ 1 ਫਰਵਰੀ ਤੋਂ ਆਯੋਜਿਤ ਤਿੰਨ ਦਿਨਾਂ ਵਿਸ਼ਵ ਪੰਜਾਬੀ ਅਮਨ ਕਾਂਨਫਰੰਸ ਵਿਚ ਹਿੱਸਾ ਲੈ ਕੇ ਮੰਗਲਵਾਰ ਨੂੰ ਮੁੜਿਆ ਹੈ। ਡਾ. ਦੀਪਕ ਮਨਮੋਹਨ ਸਿੰਘ ਨੇ ਦੱਸਿਆ ਕਿ ਜਦੋਂ ਡੈਲੀਗੇਸ਼ਨ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਤਾਂ ਉਥੇ ਉਨ੍ਹਾਂ ਦਾ ਸਵਾਗਤ ਉਥੋਂ ਦੇ ਡੀਸੀ ਰਾਜਾ ਮੰਸੂਰ ਅਹਿਮਦ ਨੇ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਸ਼੍ਰੀ ਬਾਬਾ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਨੂੰ ਦੇਖਦੇ ਹੋਏ ਸ਼੍ਰੀ ਨਨਕਾਣਾ ਸਾਹਿਬ  ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰੱਖੀ ਜਾਵੇਗੀ।

Kartarpur CorridorKartarpur Corridor

ਉਥੇ ਸ਼੍ਰੀ ਬਾਬਾ ਨਾਨਕ ਦੇ ਨਾਂਅ ਉਤੇ ਯੂਨੀਵਰਸਿਟੀ ਦੀ ਸਥਾਪਨਾ ਕਰਨ ਲਈ 51 ਏਕੜ ਭੂਮੀ ਖਰੀਦ ਲਈ ਗਈ ਹੈ। ਡੈਲੀਗੇਸ਼ਨ ਵਿਚ ਸ਼ਾਮਲ ਪ੍ਰੋਫੈਸਰ ਗੁਰਭਜਨ ਸਿੰਘ ਨੇ ਦੱਸਿਆ ਡੈਲੀਗੇਸ਼ਨ ਦੇ ਕੋਲ ਕੇਵਲ ਲਾਹੌਰ ਦਾ ਵੀਜਾ ਸੀ।  ਪਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨਿਰਦੇਸ਼ ਤੋਂ ਬਾਅਦ ਉਨ੍ਹਾਂ ਨੂੰ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਦੀ ਯਾਤਰਾ ਕਰਨ ਦੀ ਆਗਿਆ ਮਿਲੀ। ਡੈਲੀਗੇਸ਼ਨ ਵਿਚ ਸ਼ਾਮਲ ਸਾਰੇ ਧਰਮਾਂ ਦੇ ਲੋਕਾਂ ਨੇ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਚ ਅਰਦਾਸ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement