ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਕਾਬੂ
Published : Feb 6, 2019, 6:02 pm IST
Updated : Feb 6, 2019, 6:02 pm IST
SHARE ARTICLE
Bribe Case
Bribe Case

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਂਟੀ ਫਰਾਡ ਸਟਾਫ਼, ਫਿਰੋਜ਼ਪੁਰ ਵਿਖੇ ਤੈਨਾਤ ਏ.ਐਸ.ਆਈ. ਕੁਲਵੰਤ ਚੰਦ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ...

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਂਟੀ ਫਰਾਡ ਸਟਾਫ਼, ਫਿਰੋਜ਼ਪੁਰ ਵਿਖੇ ਤੈਨਾਤ ਏ.ਐਸ.ਆਈ. ਕੁਲਵੰਤ ਚੰਦ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਪਿੰਡ ਬੇਰੀ ਕਾਦਰਾਬਾਦ, ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਫੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ

BribeBribe

ਕਿ ਉਸ ਵਿਰੁਧ ਦਿਤੀ ਦਰਖ਼ਾਸਤ 'ਤੇ ਕਾਰਵਾਈ ਨਾ ਕਰਨ ਅਤੇ ਕੇਸ ਉਸ ਦੇ ਹੱਕ ਵਿਚ ਕਰਨ ਬਦਲੇ ਏ.ਐਸ.ਆਈ ਵਲੋਂ 15,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 12,000 ਰੁਪਏ ਵਿਚ ਤੈਅ ਹੋਇਆ ਹੈ ਅਤੇ ਉਸ ਵਲੋਂ 5,000 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੂਜੀ ਕਿਸ਼ਤ ਦੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

ਉਨ੍ਹਾਂ ਦੱਸਿਆ ਕਿ ਦੋਸ਼ੀ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement