ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜੱਥਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Published : Feb 6, 2023, 3:52 pm IST
Updated : Feb 6, 2023, 4:00 pm IST
SHARE ARTICLE
Qaumi Insaf Morcha
Qaumi Insaf Morcha

ਮੋਰਚੇ ਦੇ ਮੈਂਬਰਾਂ ਨੇ ਚੰਡੀਗੜ੍ਹ ਵੱਲ ਨੂੰ ਕੂਚ ਕੀਤਾ ਪਰ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ 'ਚ ਦਾਖ਼ਲ ਨਹੀਂ ਹੋਣ ਦਿੱਤਾ। 

ਚੰਡੀਗੜ੍ਹ : ਚੰਡੀਗੜ੍ਹ-ਮੁਹਾਲੀ ਦੇ ਬਾਰਡਰ 'ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਧਰਨੇ 'ਤੇ ਬੈਠੇ 'ਕੌਮੀ ਇਨਸਾਫ਼ ਮੋਰਚੇ ਦੇ 31 ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਇਸ ਮੋਰਚੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਸੀ, ਜਿਸ ਦੇ ਚੱਲਦਿਆਂ ਮੋਰਚੇ ਦੇ ਮੈਂਬਰਾਂ ਨੇ ਚੰਡੀਗੜ੍ਹ ਵੱਲ ਨੂੰ ਕੂਚ ਕੀਤਾ ਪਰ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ 'ਚ ਦਾਖ਼ਲ ਨਹੀਂ ਹੋਣ ਦਿੱਤਾ। 

 ਇਹ ਵੀ ਪੜ੍ਹੋ - ਮਾਤਮ ’ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ, ਚੱਲੀ ਗੋਲੀ ਮਾਸੂਮ ਬੱਚੇ ਸਮੇਤ 2 ਦੀ ਮੌਤ

ਇਸ ਤੋਂ ਬਾਅਦ ਪੁਲਿਸ ਨੇ ਮੋਰਚੇ ਦੇ 31 ਮੈਂਬਰਾਂ ਨੂੰ ਹਿਰਾਸਤ 'ਚ ਲੈ ਲਿਆ। ਜ਼ਿਕਰਯੋਗ ਹੈ ਕਿ ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਮੋਰਚੇ 'ਚ ਸ਼ਾਮਲ ਹੋਏ ਸਿੰਘਾਂ ਦਾ ਕਹਿਣਾ ਹੈ ਕਿ ਇਹ ਮੋਰਚਾ ਲੰਬੇ ਸਮੇਂ ਤੱਕ ਚੱਲੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੋਈ ਕਦਮ ਨਹੀਂ ਚੁੱਕਿਆ ਜਾਂਦਾ, ਇਹ ਮੋਰਚਾ ਉਦੋਂ ਤੱਕ ਜਾਰੀ ਰਹੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement