ਰੂਪਨਗਰ: ਮੰਤਰੀ ਹਰਜੋਤ ਬੈਂਸ ਨੇ SDM ਦਫ਼ਤਰ ’ਚ ਮਾਰਿਆ ਛਾਪਾ: ਗੈਰਹਾਜ਼ਰ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਦਿੱਤੇ ਹੁਕਮ
Published : Feb 6, 2023, 1:23 pm IST
Updated : Feb 6, 2023, 1:23 pm IST
SHARE ARTICLE
PHOTO
PHOTO

ਦੇਰੀ ਨਾਲ ਆਉਣ ਵਾਲਿਆਂ ਨੂੰ ਚੇਤਾਵਨੀ ਦੇ ਕੇ ਛੱਡਿਆ

 

ਰੂਪਨਗਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨੰਗਲ, ਰੂਪਨਗਰ ਵਿੱਚ ਸੋਮਵਾਰ ਸਵੇਰੇ ਐਸਡੀਐਮ ਦਫ਼ਤਰ ਵਿੱਚ ਛਾਪਾ ਮਾਰਿਆ। ਇਸ ਦੌਰਾਨ ਉਨ੍ਹਾਂ ਦਫ਼ਤਰ ਵਿੱਚ ਤਾਇਨਾਤ ਕਈ ਮੁਲਾਜ਼ਮ ਡਿਊਟੀ ਤੋਂ ਗੈਰ ਹਾਜ਼ਰ ਪਾਏ। ਇਸ ਤੋਂ ਇਲਾਵਾ ਕਈ ਕਰਮਚਾਰੀ ਸਮੇਂ ਸਿਰ ਡਿਊਟੀ 'ਤੇ ਨਹੀਂ ਪਹੁੰਚੇ। ਮੰਤਰੀ ਬੈਂਸ ਨੇ ਗੈਰ ਹਾਜ਼ਰ ਪਾਏ ਗਏ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ।

ਦਫ਼ਤਰ ਵਿੱਚ ਬੇਨਿਯਮੀਆਂ ਨੂੰ ਦੇਖਦਿਆਂ ਮੰਤਰੀ ਬੈਂਸ ਨੇ ਉੱਥੇ ਮੌਜੂਦ ਮੁਲਾਜ਼ਮਾਂ ਨੂੰ ਆਮ ਲੋਕਾਂ ਨਾਲ ਸਬੰਧਤ ਸਾਰੇ ਕੰਮ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ। ਨਾਲ ਹੀ ਅਗਲੇ ਸੋਮਵਾਰ ਨੂੰ ਮੁੜ ਜਾਂਚ ਕਰਨ ਲਈ ਕਿਹਾ ਹੈ। ਮੰਤਰੀ ਬੈਂਸ ਸਵੇਰੇ 9:53 ਵਜੇ ਅਚਾਨਕ ਐਸਡੀਐਮ ਦਫ਼ਤਰ ਪੁੱਜੇ। ਇੱਥੇ ਉਸ ਦੇ ਸਵਾਲ-ਜਵਾਬਾਂ ਨੇ ਮੁਲਾਜ਼ਮਾਂ ਵਿੱਚ ਹਲਚਲ ਮਚਾ ਦਿੱਤੀ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ, ਮੰਤਰੀ ਵੱਲੋਂ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਹਰ ਕਾਊਂਟਰ ਦੇ ਸਾਹਮਣੇ ਜਾ ਕੇ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ।

ਮੰਤਰੀ ਬੈਂਸ ਨੇ ਐਸਡੀਐਮ ਦਫ਼ਤਰ ਦਾ ਰਿਕਾਰਡ ਵੀ ਚੈੱਕ ਕੀਤਾ। ਇਸ ਦੇ ਨਾਲ ਹੀ ਮੁਲਾਜ਼ਮਾਂ ਦੇ ਦਫ਼ਤਰ ਪਹੁੰਚਣ ਦੇ ਸਮੇਂ ਅਤੇ ਵਾਪਸੀ ਦੇ ਸਮੇਂ ਬਾਰੇ ਵੀ ਜਾਣਕਾਰੀ ਲਈ ਗਈ। ਨਾਲ ਹੀ ਸਾਰੇ ਕਰਮਚਾਰੀਆਂ ਨੂੰ ਭਵਿੱਖ ਲਈ ਚੌਕਸੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਚਿਤਾਵਨੀ ਦਿੱਤੀ। ਮੰਤਰੀ ਨੇ ਅਗਲੀ ਜਾਂਚ ਦੌਰਾਨ ਕੋਈ ਢਿੱਲ ਨਾ ਦਿਖਾਉਣ ਦੀ ਚਿਤਾਵਨੀ ਦਿੱਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement