ਮੋਗਾ 'ਚ ਨਵ-ਵਿਆਹੀ ਜੋੜੀ ਨੂੰ ਵਿਆਹ ਦੇ 5 ਮਿੰਟ ਬਾਅਦ ਮਿਲਿਆ ਰਜਿਸਟ੍ਰੇਸ਼ਨ ਸਰਟੀਫਿਕੇਟ 
Published : Feb 6, 2024, 5:14 pm IST
Updated : Feb 6, 2024, 9:15 pm IST
SHARE ARTICLE
File Photo
File Photo

ਇਹ ਸਰਟੀਫਿਕੇਟ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਹਾਜ਼ਰੀ ਵਿਚ ਨਵ-ਵਿਆਹੀ ਜੋੜੀ ਨੂੰ ਦਿੱਤਾ ਗਿਆ।

ਮੋਗਾ -  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ਿਆਂ ਉੱਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ ਨੂੰ ਉਸ ਵੇਲੇ ਸਫ਼ਲਤਾ ਮਿਲੀ, ਜਦੋਂ ਜ਼ਿਲ੍ਹਾ ਮੋਗਾ ਦੇ ਪਿੰਡ ਸਿੰਘਾਂ ਵਾਲਾ ਵਿਖੇ ਲਗਾਏ ਗਏ ਕੈਂਪ ਦੌਰਾਨ ਇੱਕ ਨਵ-ਵਿਆਹੀ ਜੋੜੀ ਨੂੰ ਉਨ੍ਹਾਂ ਦੇ ਆਨੰਦ ਕਾਰਜ ਤੋਂ ਮਹਿਜ਼ 5 ਮਿੰਟ ਬਾਅਦ ਉਨ੍ਹਾਂ ਦੇ ਵਿਆਹ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਮਿਲ ਗਿਆ।

ਇਹ ਸਰਟੀਫਿਕੇਟ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਹਾਜ਼ਰੀ ਵਿਚ ਨਵ-ਵਿਆਹੀ ਜੋੜੀ ਨੂੰ ਦਿੱਤਾ ਗਿਆ। ਇਸ ਮੌਕੇ ਜੋੜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਗਨ ਵੀ ਮਿਲਿਆ। ਦੱਸਣਯੋਗ ਹੈ ਕਿ ਅੱਜ ''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ 16 ਲੋਕ ਸੁਵਿਧਾ ਕੈਂਪ ਲਗਾਏ ਗਏ, ਜਿਹਨਾਂ ਵਿੱਚ ਹਜ਼ਾਰਾਂ ਲੋਕਾਂ ਨੇ ਆਪਣੇ ਸਰਕਾਰੀ ਸੇਵਾਵਾਂ ਨਾਲ ਸਬੰਧਤ ਕੰਮ ਕਰਵਾਏ। ਅਜਿਹਾ ਕੈਂਪ ਪਿੰਡ ਸਿੰਘਾਂਵਾਲਾ ਸਬ-ਡਿਵੀਜ਼ਨ ਮੋਗਾ ਵਿਖੇ ਲਗਾਇਆ ਗਿਆ।

ਇਸ ਕੈਂਪ ਦੇ ਦੌਰਾਨ ਨਾਲ ਲਗਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਭਜੋਤ ਸਿੰਘ ਪੁੱਤਰ ਸਲਵੰਤ ਸਿੰਘ ਅਤੇ ਰਜਨੀ ਪੁੱਤਰੀ ਸ੍ਰੀ ਅਸ਼ੋਕ ਕੁਮਾਰ ਦੇ ਆਨੰਦ ਕਾਰਜ ਦੀ ਰਸਮ ਹੋ ਰਹੀ ਸੀ, ਤਾਂ ਮੌਕੇ 'ਤੇ ਹਾਜ਼ਰ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਤੇ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ ਨੇ ਜੋੜੀ ਨੂੰ ਹੁਣੇ ਹੀ ਆਪਣਾ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਵਾਉਣ ਲਈ ਪ੍ਰੇਰਿਤ ਕੀਤਾ। ਵਿਆਹ ਵਾਲੇ ਦੋਵੇਂ ਪਰਿਵਾਰਾਂ ਨੇ ਇਸ ਮੌਕੇ ਦਾ ਫਾਇਦਾ ਉਠਾਉਣ ਲਈ ਤੁਰੰਤ ਫਾਰਮ ਭਰ ਦਿੱਤੇ ਅਤੇ ਮੌਕੇ ਤੇ ਹਾਜ਼ਰ ਡਿਪਟੀ ਕਮਿਸ਼ਨਰ ਨੇ ਜੋੜੀ ਨੂੰ ਸਰਟੀਫਿਕੇਟ ਜਾਰੀ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਸ਼ਗਨ ਵੀ ਪਾਇਆ।

ਇਸ ਮੌਕੇ ਵਿਆਹੀ ਜੋੜੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement