ਬਠਿੰਡਾ 'ਚ ਪ੍ਰਦਰਸ਼ਨ ਕਰਨ ਆ ਰਹੇ ਕਿਸਾਨਾਂ ਉੱਤੇ ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ
Published : Feb 6, 2026, 8:02 pm IST
Updated : Feb 6, 2026, 8:02 pm IST
SHARE ARTICLE
Police fired tear gas shells at farmers protesting in Bathinda
Police fired tear gas shells at farmers protesting in Bathinda

ਰਾਮਪੁਰਾ ਫੂਲ ਦੇ ਪਿੰਡ ਜੇਠੂਕੇ ਕੋਲ ਕਿਸਾਨਾਂ ਅਤੇ ਪੁਲਿਸ 'ਚ ਟਕਰਾਅ

ਬਠਿੰਡਾ: ਅੱਜ ਬਠਿੰਡਾ ਜ਼ਿਲ੍ਹੇ ’ਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਧੱਕਾ ਮੁੱਕੀ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ’ਤੇ ਅੱਖਰੂ ਗੈਸ ਦੇ ਗੋਲੇ ਸੁੱਟੇ। ਇਸ ਮੌਕੇ ਪੁਲਿਸ ਬੈਰੀਕੇਡਿੰਗ ਨੂੰ ਤੋੜ ਕੇ ਬਠਿੰਡਾ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ’ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਸੁੱਟੇ, ਜਿਸ ਤੋਂ ਬਾਅਦ ਸਥਿਤੀ ਤਣਾਅ ਪੂਰਨ ਬਣੀ ਹੋਈ ਹੈ। ਪੰਜਾਬ ਸਰਕਾਰ ਨੇ ਸਖ਼ਤੀ ਨਾਲ ਕਿਸਾਨ ਮੋਰਚੇ ਨੂੰ ਦਬਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ।

ਇਸ ਦੌਰਾਨ ਜਾਮ ਵਿਚ ਐਂਬੂਲੈਂਸਾਂ ਵੀ ਫਸੀਆਂ ਰਹੀਆਂ ਅਤੇ ਲੋਕ ਆਪਣੇ ਜ਼ਰੂਰੀ ਕੰਮਾਂ ’ਤੇ ਵੀ ਨਹੀਂ ਪੁੱਜ ਸਕੇ। ਧਰਨੇ ਨੂੰ ਦੇਖਦਿਆਂ ਬਠਿੰਡਾ ਜ਼ਿਲ੍ਹੇ ਵਿੱਚ ਕਰੀਬ ਦੋ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹੋਏ ਸਨ। ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਜੇਲ੍ਹ ’ਚ ਬੰਦ ਕਿਸਾਨ ਆਗੂਆਂ ਨੂੰ ਰਿਹਾਅ ਕਰਵਾਉਣ ਲਈ ਅੱਜ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ਾਂਤਮਈ ਧਰਨਾ ਦੇਣ ਦਾ ਐਲਾਨ ਕੀਤਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement