ਵਿਜੀਲੈਂਸ ਵੱਲੋਂ ਥਾਣੇਦਾਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
Published : Mar 6, 2019, 6:58 pm IST
Updated : Mar 6, 2019, 6:58 pm IST
SHARE ARTICLE
BRIBE
BRIBE

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਐਸ.ਐਸ.ਓ.ਸੀ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਰਜਵੰਤ ਸਿੰਘ ਨੂੰ...

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਐਸ.ਐਸ.ਓ.ਸੀ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਰਜਵੰਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਬ ਇੰਸਪੈਕਟਰ ਰਜਵੰਤ ਸਿੰਘ ਨੂੰ ਸ਼ਿਕਾਇਕਕਰਤਾ ਗੁਰਲਾਲ ਸਿੰਘ ਵਾਸੀ ਦੋਧਰੀਆਂ ਵਾਲੀ ਗਲੀ ਜਿਲਾ ਮੋਗਾ ਦੀ ਸ਼ਿਕਾਇਤ 'ਤੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

BRIBE-2BRIBE-2ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਅਦਾਲਤ ਵਿਚੋ ਐਨ.ਡੀ.ਪੀ.ਐਸ ਕੇਸ ਵਿਚ ਜਮਾਨਤ ਮਿਲਣ ਉਪਰੰਤ ਉਕਤ ਸਬ ਇੰਸਪੈਕਟਰ ਵਲੋਂ ਉਸ ਦਾ ਲਾਇਸੰਸੀ ਪਿਸਤੋਲ ਵਾਪਸ ਕਰਨ ਬਦਲੇ 3 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 2 ਲੱਖ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement