ਕੈਪਟਨ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਬੇਰੁਜ਼ਗਾਰੀ 'ਚ ਹੋ ਰਿਹੈ ਭਾਰੀ ਵਾਧਾ : ਮੀਤ ਹੇਅਰ
Published : Mar 6, 2019, 4:28 pm IST
Updated : Mar 6, 2019, 4:52 pm IST
SHARE ARTICLE
Meet Hayer
Meet Hayer

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸੂਬੇ ਕਾਂਗਰਸ ਸਰਕਾਰ ਵੱਲੋਂ ਬੇਰੁਜ਼ਗਾਰੀ ਪ੍ਰਤੀ ਕੋਈ ਠੋਸ ਨੀਤੀ ਨਾ ਲਿਆਉਣ 'ਤੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ...

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸੂਬੇ ਕਾਂਗਰਸ ਸਰਕਾਰ ਵੱਲੋਂ ਬੇਰੁਜ਼ਗਾਰੀ ਪ੍ਰਤੀ ਕੋਈ ਠੋਸ ਨੀਤੀ ਨਾ ਲਿਆਉਣ 'ਤੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਅਤੇ ਹੋਰ ਵਰਗਾਂ ਨਾਲ ਕੀਤੇ ਵਾਅਦਿਆਂ ਨੂੰ ਭੁੱਲ ਗਈ ਹੈ ਜਿਸ ਦਾ ਖ਼ਮਿਆਜ਼ਾ ਸੂਬੇ ਦੇ ਨੌਜਵਾਨਾਂ ਨੂੰ ਭੁਗਤਣਾ ਪੈ ਰਿਹਾ ਹੈ।

ਪਾਰਟੀ ਦੇ ਚੰਡੀਗੜ੍ਹ ਸਥਿਤ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ (ਮੀਤ ਹੇਅਰ), ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਹਰ ਘਰ ਰੁਜ਼ਗਾਰ ਦਾ ਵਾਅਦਾ ਕਰ ਕੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਹੁਣ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਸਰਕਾਰ ਨੌਜਵਾਨਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ।

'ਆਪ' ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਨਾ ਸਿਰਫ਼ ਆਪਣੇ ਕੀਤੇ ਵਾਅਦੇ ਤੋਂ ਮੁੱਕਰੀ ਹੈ ਬਲਕਿ ਉਸ ਨੇ ਨੌਜਵਾਨਾਂ ਨਾਲ ਧੋਖਾ ਕਰ ਕੇ ਉਨ੍ਹਾਂ ਨੂੰ ਪੰਜਾਬ ਛੱਡਣ ਲਈ ਮਜਬੂਰ ਕੀਤਾ ਹੈ। ਮੀਤ ਹੇਅਰ ਨੇ ਕਿਹਾ ਕਿ ਰੁਜ਼ਗਾਰ ਦੀ ਅਣਹੋਂਦ ਕਾਰਨ ਪੰਜਾਬ ਵਿਚੋਂ ਹਰ ਰੋਜ਼ ਹਜ਼ਾਰਾਂ ਨੌਜਵਾਨ ਹਰ ਸਹੀ ਗ਼ਲਤ ਰਸਤਾ ਅਪਣਾ ਕੇ ਵਿਦੇਸ਼ ਜਾਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਦਾ ਵਿਦੇਸ਼ਾਂ ਵਿੱਚ ਜਾਣ ਨਾਲ ਸੂਬੇ ਦਾ ਅਣਮੁੱਲਾ ਖ਼ਜ਼ਾਨਾ ਤਾਂ ਜਾ ਹੀ ਰਿਹਾ ਹੈ ਇਸ ਨਾਲ ਸੂਬੇ ਨੂੰ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਹੈ।

ਹੇਅਰ ਨੇ ਕਿਹਾ ਕਿ ਫ਼ਰਵਰੀ 2018 ਦੀ 5.9 ਦੇ ਮੁਕਾਬਲੇ ਫ਼ਰਵਰੀ 2019 ਵਿੱਚ ਦੇਸ਼ ਦੀ ਬੇਰੁਜ਼ਗਾਰੀ ਦੀ ਦਰ 7.2 % ਹੋ ਗਈ ਹੈ ਜੋ ਕਿ ਸਤੰਬਰ 2016 ਤੋਂ ਹੁਣ ਤੱਕ ਦੀ ਸਭ ਤੋਂ ਉੱਚੀ ਦਰ ਹੈ। ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਵੀ ਬੇਰੁਜ਼ਗਾਰੀ ਦੀ ਸਥਿਤੀ ਬਹੁਤ ਬਦਤਰ ਹੈ।

Rupinder Kaur RubyRupinder Kaur Rubyਰੁਜ਼ਗਾਰ ਵੀ ਖੋਹਣ ਦੀ ਨੀਤੀ 'ਤੇ ਕੰਮ ਕਰ ਰਹੀ ਹੈ ਕਾਂਗਰਸ : ਰੂਬੀ
ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਦੀ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵੀ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਦੀ ਥਾਂ ਉਨ੍ਹਾਂ ਤੋਂ ਪਹਿਲਾਂ ਵਾਲਾ ਰੁਜ਼ਗਾਰ ਵੀ ਖੋਹਣ ਦੀ ਨੀਤੀ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਹਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਵੀ ਮੋਦੀ ਸਰਕਾਰ ਵਾਂਗ ਜੁਮਲਾ ਹੀ ਸਾਬਤ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement