ਵਿਜੀਲੈਂਸ ਨੇ 5,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ
Published : Mar 6, 2021, 6:22 pm IST
Updated : Mar 6, 2021, 6:22 pm IST
SHARE ARTICLE
Vigilance takes bribe
Vigilance takes bribe

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਰੋਬਿਨ ਵਰਮਾ ਵਾਸੀ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਡਿਵੀਜਨ ਨੰਬਰ 6, ਜਲੰਧਰ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ-ਇੰਪੈਕਟਰ (ਏ.ਐਸ.ਆਈ.) ਮਨਮੋਹਣ ਕ੍ਰਿਸ਼ਨ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

Vigilance takes bribeVigilance takes bribeਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਰੋਬਿਨ ਵਰਮਾ ਵਾਸੀ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਟੋਲ ਫਰੀ ਨੰਬਰ ਉਤੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇੱਕ ਕੇਸ ਵਿੱਚ ਉਸ ਦੀ ਜਬਤ ਕੀਤੀ ਗਈ ਕਾਰ ਨੂੰ ਸੁਪਰਦਦਾਰੀ 'ਤੇ ਪ੍ਰਾਪਤ ਕਰਨ ਬਦਲੇ ਉਕਤ ਏ.ਐਸ.ਆਈ. ਵਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ।

Vigilance takes bribeVigilance takes bribeਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਜਲੰਧਰ ਤੋਂ ਵਿਜੀਲੈਂਸ ਦੀ ਟੀਮ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਜਲੰਧਰ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement