ਜਲੰਧਰ ਦੇ 'ਸਿਗਮਾ ਹਸਪਤਾਲ' ਦੀ ਨਰਸ ਨੇ ਹਸਪਤਾਲ 'ਚ ਫਾਹਾ ਲਾ ਕੇ ਕੀਤੀ ਖੁਦਕੁਸ਼ੀ
Published : Mar 6, 2022, 3:00 pm IST
Updated : Mar 6, 2022, 3:00 pm IST
SHARE ARTICLE
Death
Death

ਪੁਲਿਸ ਨੇ ਪੋਸਟਮਾਰਟਮ ਲਈ ਭੇਜੀ ਲਾਸ਼

 

ਜਲੰਧਰ: ਕਪੂਰਥਲਾ ਰੋਡ ਸਥਿਤ ਸਿਗਮਾ ਹਸਪਤਾਲ ਵਿੱਚ ਅੱਜ ਇੱਕ ਨਰਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਪ੍ਰਿਆ (22) ਜੋ ਕਿ ਜਲੰਧਰ ਦੇ ਕਰਤਾਰਪੁਰ ਇਲਾਕੇ ਦੀ ਰਹਿਣ ਵਾਲੀ ਸੀ। ਉਹ ਸਿਗਮਾ ਹਸਪਤਾਲ ਵਿੱਚ ਬਤੌਰ ਨਰਸ ਡਿਉਟੀ ਕਰਦੀ ਸੀ।

HangingHanging

ਜਾਣਕਾਰੀ ਅਨੁਸਾਰ ਪ੍ਰਿਆ ਦੀ ਹਸਪਤਾਲ ਦੇ ਸਟਾਫ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਜਦੋਂ ਇਸ ਬਾਰੇ  ਡਾਕਟਰ ਨੂੰ ਦੱਸਿਆ ਗਿਆ ਤਾਂ ਉਲਟਾ ਪ੍ਰਿਆ ਨੂੰ ਹੀ ਝਿੜਕਾਂ ਪੈ ਗਈਆਂ ਜਿਸ ਤੋਂ ਬਾਅਦ ਉਹ ਆਪਣੇ ਕੁਆਰਟਰ ਚਲੀ ਗਈ ਤੇ ਉੱਥੇ ਜਾ ਕੇ ਉਸ ਨੇ ਫਾਹਾ ਲੈ ਲਿਆ।

deathdeath

 

ਘਟਨਾ ਦਾ ਪਤਾ ਉਸ ਵੇਲੇ ਚੱਲਿਆ ਜਦੋਂ ਪ੍ਰਿਆ ਕੁਆਰਟਰ ਚੋਂ ਬਾਹਰ ਨਹੀਂ ਆਈ ਤਾਂ ਕਿਸੇ ਨੇ ਜਾ ਕੇ ਕੁਆਰਟਰ 'ਚ ਜਾ ਕੇ  ਦੇਖਿਆ ਤਾਂ ਉਸ ਦੀ ਲਾਸ਼ ਫਾਹੇ 'ਤੇ ਝੂਲ ਰਹੀ ਸੀ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹਸਪਤਾਲ ਦੇ ਡਾਕਟਰਾਂ ਦਾ ਕੋਈ ਬਿਆਨ ਹਾਲੇ ਸਾਹਮਣੇ ਨਹੀਂ ਆਇਆ।

Death Death

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement