ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ: ਅਨਮੋਲ ਗਗਨ ਮਾਨ

By : GAGANDEEP

Published : Mar 6, 2023, 6:53 pm IST
Updated : Mar 6, 2023, 6:53 pm IST
SHARE ARTICLE
 Anmol Gagan Maan
Anmol Gagan Maan

ਕਿਹਾ, ਹਰ ਸੂਬੇ ਦੇ ਵਿਕਾਸ ਵਿੱਚ ਉਸਾਰੀ ਕਿਰਤੀਆਂ ਦੀ ਅਹਿਮ ਭੂਮਿਕਾ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ,  ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ ਕੀਤੀ ਗਈ ਹੈ।

ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਰਾਹੀਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਭਲਾਈ ਸਕੀਮ ਦਾ ਲਾਭ ਦੇਣ ਲਈ ਜ਼ਿਲ੍ਹਾ ਪੱਧਰ ਤੇ ਵਿਸ਼ੇਸ਼ ਕੈਂਪ ਲਗਾ ਕੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਮੂਹ ਸਕੀਮਾਂ ਦਾ ਲਾਭ ਮਿਲ ਸਕੇ।

 ਮੰਤਰੀ ਨੇ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਉਸਾਰੀ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਉਪਲੱਬਧ  ਹੈ। ਉਨ੍ਹਾਂ ਕਿਹਾ ਐਕਸਗੇ੍ਸ਼ੀਆ ਸਕੀਮ ਤਹਿਤ ਕਿਰਤੀ ਦੀ ਦੁਰਘਟਨਾ ਸਮੇਂ ਮੌਤ ਹੋ ਜਾਣ ਤੇ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ 'ਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਇਸ ਮੌਕੇ ਮੰਤਰੀ ਨੇ ਅਧੀਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਹੋਰ ਮਿਹਨਤ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਤਾਂ ਜੋ ਉਸਾਰੀ ਕਿਰਤੀ ਵਰਗ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ।

--------------

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement