ਪਟਵਾਰੀ ਤੇ ਉਸ ਦਾ ਕਾਰਿੰਦਾ 2500 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Published : Mar 6, 2023, 6:29 pm IST
Updated : Mar 6, 2023, 6:29 pm IST
SHARE ARTICLE
photo
photo

ਮਕਾਨ ਦਾ ਇੰਤਕਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਸੋਮਵਾਰ ਨੂੰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਨਰਿੰਦਰਪਾਲ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਅਜੀਤ ਸਿੰਘ ਵਾਸੀ ਭਵਾਨੀਗੜ੍ਹ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਅਤੇ ਉਸ ਦੇ ਸਾਥੀ ਨੇ ਸ਼ਿਕਾਇਤਕਰਤਾ ਦੇ ਜੱਦੀ ਮਕਾਨ ਦਾ ਇੰਤਕਾਲ ਕਰਵਾਉਣ ਬਦਲੇ ਰਿਸ਼ਵਤ ਵਜੋਂ 2500 ਰੁਪਏ ਦੀ ਮੰਗ ਕੀਤੀ ਹੈ।

ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement