ਫਾਜ਼ਿਲਕਾ 'ਚ ਫਰੂਟੀ ਲੈਣ ਬਹਾਨੇ ਆਏ ਚੋਰਾਂ ਨੇ ਔਰਤ ਦੀਆਂ ਲੁੱਟੀਆਂ ਵਾਲੀਆਂ, ਕੰਨ ਵੀ ਨਾਲੋਂ ਉਖੜਿਆ

By : GAGANDEEP

Published : Mar 6, 2023, 1:13 pm IST
Updated : Mar 6, 2023, 3:22 pm IST
SHARE ARTICLE
photo
photo

ਔਰਤ ਹੋਈ ਲਹੂ-ਲੁਹਾਣ

 

ਫਾਜ਼ਿਲਕਾ: ਫਾਜ਼ਿਲਕਾ ਦੇ ਆਦਰਸ਼ ਨਗਰ 'ਚ ਕਰਿਆਨਾ ਸਟੋਰ 'ਤੇ ਫਰੂਟੀ ਲੈਣ ਆਏ ਇਕ ਨੌਜਵਾਨ ਨੇ ਮਹਿਲਾ ਦੁਕਾਨਦਾਰ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ ਅਤੇ ਫਰਾਰ ਹੋ ਗਿਆ। ਕੰਨਾਂ ਦੀਆਂ ਵਾਲੀਆਂ ਖੋਹਣ ਕਾਰਨ ਔਰਤ ਦੇ ਕੰਨ ਵੀ ਪਾਟ ਗਏ। ਖੂਨ ਨਾਲ ਲੱਥਪੱਥ ਔਰਤ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਖੇਮਕਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 45 ਸਾਲਾ ਵਿਅਕਤੀ ਦੀ ਹੋਈ ਮੌਤ 

ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਆਦਰਸ਼ ਨਗਰ ਵਿੱਚ ਰੇਸ਼ਮਾ ਰਾਣੀ ਕਰਿਆਨਾ ਦੀ ਦੁਕਾਨ ’ਤੇ ਮੌਜੂਦ ਸੀ। ਉਸੇ ਸਮੇਂ ਦੋ ਬਦਮਾਸ਼ ਬਾਈਕ 'ਤੇ ਸਵਾਰ ਹੋ ਕੇ ਫਰੂਟੀ ਖਰੀਦਣ ਦੇ ਬਹਾਨੇ ਦੁਕਾਨ 'ਤੇ ਆਏ। ਬਦਮਾਸ਼ਾਂ ਨੇ ਰੇਸ਼ਮਾ ਦੇ ਕੰਨ 'ਚੋਂ ਵਾਲੀ  ਇੰਨੀ ਜ਼ੋਰ ਨਾਲ ਖਿੱਚੀ ਕਿ ਕੰਨ ਦਾ ਇਕ ਹਿੱਸਾ ਉਖੜ ਗਿਆ। ਇਸ ਤੋਂ ਬਾਅਦ ਬਦਮਾਸ਼ ਉਥੋਂ ਫਰਾਰ ਹੋ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ: ਪਾਕਿਸਤਾਨ : ਪੁਲਿਸ ਵੈਨ 'ਚ ਧਮਾਕਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ 

ਦੱਸ ਦਈਏ ਕਿ ਫਾਜ਼ਿਲਕਾ 'ਚ ਪਿਛਲੇ ਕੁਝ ਦਿਨਾਂ ਤੋਂ ਚੇਨ ਸਨੈਚਿੰਗ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਦੂਜੇ ਪਾਸੇ ਸ਼ਹਿਰ ਵਿੱਚ ਲਗਾਤਾਰ ਵੱਧ ਰਹੀਆਂ ਚੋਰੀਆਂ ਅਤੇ ਸਨੈਚਿੰਗ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਰੋਸ ਹੈ। ਕੌਂਸਲਰ ਪੂਜਾ ਲੂਥਰਾ ਸਚਦੇਵਾ, ਮੁੱਖ ਏਜੰਟ ਦਵਿੰਦਰ ਸਚਦੇਵਾ, ਰਾਜੇਸ਼ ਗਰੋਵਰ, ਵਿਨੋਦ ਖੁਰਾਣਾ ਆਦਿ ਨੇ ਪੁਲਿਸ ਪ੍ਰਸ਼ਾਸਨ ਨੂੰ ਵੱਧ ਰਹੀਆਂ ਘਟਨਾਵਾਂ ’ਤੇ ਸ਼ਿਕੰਜਾ ਕੱਸਣ ਦੀ ਅਪੀਲ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement