Khanna News: 'ਯੁੱਧ ਨਸ਼ਿਆਂ ਵਿਰੱਧ' ਮੁਹਿੰਮ ਵੱਡੀ ਕਾਰਵਾਈ, ਖੰਨਾ 'ਚ ਮੀਟ ਮਾਰਕਿਟ 'ਚ ਤਸਕਰ ਦਾ ਘਰ ਕੀਤਾ ਢਹਿ ਢੇਰੀ
Published : Mar 6, 2025, 12:34 pm IST
Updated : Mar 6, 2025, 12:34 pm IST
SHARE ARTICLE
A smuggler's house collapsed in the meat market in Khanna News
A smuggler's house collapsed in the meat market in Khanna News

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਕੀਤੀ ਗਈ ਹੈ।

 ਪੰਜਾਬ ਵਿਚ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੱਧ' ਤਹਿਤ ਰੋਜ਼ਾਨਾ ਨਸ਼ਾ ਤਸਕਰਾਂ ਦੇ ਘਰ 'ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਖੰਨਾ ਪੁਲਿਸ ਵੱਲੋਂ ਖੰਨਾ ਵਿਚ ਨਸ਼ਾ ਤਸਕਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ।

ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹ ਦਿੱਤਾ। ਇਹ ਕਾਰਵਾਈ ਖੰਨਾ ਦੀ ਮੀਟ ਮਾਰਕੀਟ ਵਿੱਚ ਐੱਸਐੱਸਪੀ ਡਾ. ਜਯੋਤੀ ਯਾਦਵ ਦੀ ਅਗਵਾਈ ਵਿਚ ਕੀਤੀ ਗਈ। 
ਐੱਸਐੱਸਪੀ ਡਾ. ਜਯੋਤੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਕੀਤੀ ਗਈ ਹੈ।

ਜਿਸ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਕਬਜ਼ੇ ’ਚ ਲੈ ਕੇ ਜ਼ਬਤ ਕੀਤਾ ਜਾ ਰਿਹਾ ਹੈ। ਨਸ਼ਾ ਤਸਕਰਾਂ ਦੇ ਘਰਾਂ ਬਾਹਰ ਨੋਟਿਸ ਚਿਪਕਾਏ ਗਏ ਸਨ। ਇਹ ਕਾਰਵਾਈ ਖੰਨਾ ’ਚ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਡੀਜੀਪੀ ਗੌਰਵ ਯਾਦਵ ਤੇ ਨਿਲੰਬਰੀ ਵਿਜੇ ਜਗਦਲੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ। ਐੱਸਐੱਸਪੀ ਡਾ. ਜਯੋਤੀ ਯਾਦਵ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਨਹੀਂ ਕਰਨ ਦਿੱਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement