ਸਿੱਖਿਆ ਵਿਭਾਗ ਵਲੋਂ 245 ਕਾਮਰਸ ਲੈਕਚਰਾਰਾਂ ਦੀਆਂ ਤਰੱਕੀਆਂ ਰੱਦ ਕਰਨ ਦੀ ਤਿਆਰੀ
Published : Mar 6, 2026, 9:08 am IST
Updated : Mar 6, 2026, 9:08 am IST
SHARE ARTICLE
Education Department prepares to cancel promotions of 245 commerce lecturers
Education Department prepares to cancel promotions of 245 commerce lecturers

ਸਿੱਖਿਆ ਵਿਭਾਗ ਵੱਲੋਂ 21 ਦਿਨਾਂ ਵਿੱਚ ਇਤਰਾਜ਼ ਦਾਖ਼ਲ ਕਰਨ ਦੇ ਹੁਕਮ

ਮੋਹਾਲੀ : ਪੰਜਾਬ ਦੇ ਸਕੂਲ ਸਿਖਿਆ ਵਿਭਾਗ ਨੇ ਹੁਣ ਕਾਮਰਸ ਲੈਕਚਰਾਰਾਂ ਦੀ ਸੀਨੀਆਰਤਾ ਸੂਚੀ 'ਚ ਖ਼ਾਮੀਆਂ ਹੋਣ ਕਰ ਕੇ ਕਰੀਬ 17 ਸਾਲਾਂ ਬਾਅਦ ਵੱਡੀ ਗਾਜ ਡੇਗਣ ਦੀ ਤਿਆਰੀ ਕਰ ਲਈ ਹੈ। ਇਸ ਬਾਬਤ ਹੁਕਮ ਜਾਰੀ ਕੀਤੇ ਹਨ। ਵੇਰਵਿਆਂ ਅਨੁਸਾਰ ਸੀਨੀਅਰਤਾ ਸੂਚੀ ਦੀ ਸਮੀਖਿਆ ਦਾ ਅਸਰ ਕਾਮਰਸ ਗਰੁੱਪ 'ਤੇ ਹੋ ਸਕਦਾ ਹੈ, ਜਿਨ੍ਹਾਂ ਦੀ ਸੂਚੀ ਜਾਰੀ ਕਰ ਕਰ ਕੇ ਇਸ ਅਹੁਦੇ ਦੀਆਂ ਤਰੱਕੀਆਂ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ। ਵਿਭਾਗ ਨੇ ਕਿਹਾ ਹੈ ਕਿ 21 ਦਿਨਾਂ ਵਿੱਚ ਆਪਣਾ ਇਤਰਾਜ਼ ਦਰਜ ਕਰਵਾਇਆ ਜਾਵੇ।

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਨੇ ਇਸ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਪੰਜਾਬ ਦੇ ਸੂਬਾ ਕੱਤਰ ਅਸ਼ਵਨੀ ਅਵਸਥੀ ਨੇ ਦਸਿਆ ਕਿ ਸਿਖਿਆ ਵਿਭਾਗ ਵਲੋਂ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ 25/08/2025 ਨੂੰ ਲੈਕਚਰਾਰ ਕਾਡਰ ਦੀ ਪ੍ਰੋਵੀਜ਼ਨਲ ਸੀਨੀਅਰਤਾ ਸੂਚੀ ਜਾਰੀ ਕਰ ਕੇ ਇਤਰਾਜ਼ ਮੰਗੇ ਗਏ ਸਨ। ਇਸ ਸੂਚੀ ਨੂੰ ਬਣਾਉਦੇ ਸਮੇਂ ਵਿਭਾਗ ਵਲੋਂ ਵਿਭਾਗੀ ਨਿਯਮਾਂ, ਅਦਾਲਤੀ ਫ਼ੈਸਲਿਆਂ ਦੀ ਅਣਦੇਖੀ ਕਰਨ ਦੇ ਨਾਲ-ਨਾਲ,ਸਮੇਂ-ਸਮੇਂ ਡੀ-ਬਾਰ ਕਰਮਚਾਰੀਆਂ ਦਾ ਧਿਆਨ ਨਾ ਰੱਖਣਾ, ਇਕ ਹੀ ਸੂਚੀ ਵਿਚ ਸੀਨੀਆਰਤਾ ਨਿਰਧਾਰਤ ਕਰਨ ਲਈ ਵੱਖ-ਵੱਖ ਫਾਰਮੂਲੇ ਅਪਣਾਉਣਾ, ਅਧਿਆਪਕਾਂ ਤੋਂ ਮੰਗੇ ਇਤਰਾਜ਼ਾਂ 'ਤੇ ਕੋਈ ਸੁਣਵਾਈ ਨਾ ਕਰਨਾ ਸ਼ਾਮਲ ਹੈ। ਫਿਰ ਵੀ ਇਸੇ ਸੂਚੀ ਨੂੰ ਆਧਾਰ ਬਣਾ ਕੇ ਲਗਭਗ 245 ਕਾਮਰਸ ਲੈਕਚਰਾਰ ਰਿਵਰਟ ਕਰਨ ਦੀ ਤਜਵੀਜ਼ ਕਰਦਾ ਪੱਤਰ ਜਾਰੀ ਕਰ ਦਿਤਾ ਗਿਆ ਹੈ ਜਿਸ ਨਾਲ ਵਿਭਾਗ ਵਿਚ ਕੰਮ ਕਰਦੇ ਅਧਿਆਪਕਾਂ ਵਿਚ ਖਲਬਲੀ ਮਚਾ ਦਿਤੀ ਹੈ। ਸੀਨੀਅਰਤਾ ਸੂਚੀ 'ਚ ਬਣੇ ਰਹਿਣ ਦੇ ਹੱਕਦਾਰ ਹਨ ਜਾਂ ਨਹੀਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement