ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

By : GAGANDEEP

Published : Mar 6, 2026, 1:19 pm IST
Updated : Mar 6, 2026, 1:19 pm IST
SHARE ARTICLE
Patto Hira Singh aap sarpanch murder news in punjabi
Patto Hira Singh aap sarpanch murder news in punjabi

ਅੱਜ ਸਵੇਰੇ ਹਰਵਿੰਦਰ ਸਿੰਘ ਹੈਪੀ ਨੂੰ ਅਣਪਛਾਤਿਆਂ ਨੇ ਮਾਰੀਆਂ ਸਨ ਗੋਲੀਆਂ

ਬਾਘਾ ਪੁਰਾਣਾ: ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਰਵਿੰਦਰ ਸਿੰਘ ਹੈਪੀ ਨੂੰ ਅੱਜ ਸਵੇਰੇ ਬਾਘਾ ਪੁਰਾਣਾ ਵਿਚ ਅਣਪਛਾਤਿਆਂ ਨੇ ਗੋਲੀਆਂ ਮਾਰੀਆਂ। ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਤਕਰੀਬਨ ਪੰਜ ਛੇ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਕੇ ਮੌਜੂਦਾ ਸਰਪੰਚ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ, ਮੌਕੇ 'ਤੇ ਪਹੁੰਚੀ ਪੁਲਿਸ ਨੇ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਦਮ ਤੋੜ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਮੋਗਾ ਨੇ ਕਿਹਾ ਕਿ ਇਹ ਮਾਮਲਾ ਆਪਸੀ ਰੰਜਿਸ਼ ਦਾ ਜਾਪਦਾ ਹੈ ਅਤੇ ਪੁਲਿਸ ਵੱਲੋਂ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਕਰ ਲਈ ਗਈ ਹੈ। ਪੁਲਿਸ ਵੱਲੋਂ ਪਾਰਟੀਆਂ ਬਣਾ ਕੇ ਛਾਪੇਮਾਰੀ ਕਰਕੇ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement