ਇਰਾਕ 'ਚ ਮਾਰੇ ਗਏ ਪ੍ਰਿਤਪਾਲ ਦੇ ਪਰਿਵਾਰ ਕੋਲ ਪੁੱਜੇ ਸਾਬਕਾ ਵਿੱਤ ਮੰਤਰੀ ਢੀਂਡਸਾ
Published : Apr 6, 2018, 12:47 pm IST
Updated : Apr 6, 2018, 12:50 pm IST
SHARE ARTICLE
parminder singh dhindsa
parminder singh dhindsa

ਇਰਾਕ ਵਿਚ ਮਾਰੇ ਗਏ 39 ਭਾਰਤੀਆਂ ਵਿਚੋਂ ਕੁੱਝ ਪੰਜਾਬ ਦੇ ਰਹਿਣ ਵਾਲੇ ਸਨ। ਮਾਰੇ ਗਏ 39 ਭਾਰਤੀਆਂ ਦੇ ਅੰਗ ਬੀਤੇ ਦਿਨੀਂ ਕੇਂਦਰੀ ਵਿਦੇਸ਼ ਰਾਜ ਮੰਤਰੀ...

ਧੂਰੀ : ਇਰਾਕ ਵਿਚ ਮਾਰੇ ਗਏ 39 ਭਾਰਤੀਆਂ ਵਿਚੋਂ ਕੁੱਝ ਪੰਜਾਬ ਦੇ ਰਹਿਣ ਵਾਲੇ ਸਨ। ਮਾਰੇ ਗਏ 39 ਭਾਰਤੀਆਂ ਦੇ ਅੰਗ ਬੀਤੇ ਦਿਨੀਂ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀਕੇ ਸਿੰਘ ਵਲੋਂ ਭਾਰਤ ਲਿਆਂਦੇ ਸਨ। ਜਿਸ ਤੋਂ ਬਾਅਦ ਉਨ੍ਹਾਂ ਦਾ ਸਸਕਾਰ ਕਰ ਦਿਤਾ ਗਿਆ। ਤੇ ਪੰਜਾਬ ਦੇ ਸਾਬਕਾ ਵਿਤ ਮੰਤਰੀ ਪੰਜਾਬ ਅਤੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਇਰਾਕ 'ਚ ਮਾਰੇ ਗਏ ਪ੍ਰਿਤਪਾਲ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਪੁੱਜੇ। ਇਸ ਦਰਮਿਆਨ ਉਨ੍ਹਾਂ ਵਲੋਂ ਪੱਤਰਕਾਰਾਂ ਨਾਲ ਕਰਦਿਆਂ ਕਿਹਾ ਕਿ ਉਹ ਇਰਾਕ 'ਚ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ। 

39 indians39 indians

ਸਾਬਕਾ ਵਿਤ ਮੰਤਰੀ ਨੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੀੜਤ ਪਰਿਵਾਰਾਂ ਦੀ ਵੱਧ ਤੋਂ ਵੱਧ ਵਿਤੀ ਮਦਦ ਕਰਦੇ ਹੋਏ ਦਿੱਤੀ ਗਈ ਰਾਹਤ ਰਾਸ਼ੀ ਨੂੰ ਹੋਰ ਵਧਾਵੇ ਅਤੇ ਜਲਦ ਤੋਂ ਜਲਦ ਪਰਿਵਾਰ ਦੇ ਯੋਗ ਮੈਂਬਰਾਂ ਨੂੰ ਨੌਕਰੀ ਦੇਵੇ। ਕੇਂਦਰ ਸਰਕਾਰ ਵਲੋਂ ਇਰਾਕ 'ਚ ਮਾਰੇ ਗਏ ਵਿਅਕਤੀਆਂ ਨੂੰ ਦੇਰੀ ਨਾਲ ਮ੍ਰਿਤਕ ਕਰਾਰ ਦੇਣ ਸਬੰਧੀ ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਨੂੰ ਪੂਰੀ ਤਰ੍ਹਾਂ ਯਕੀਨ ਨਹੀਂ ਹੋਇਆ, ਉਦੋਂ ਤੱਕ ਕੇਂਦਰ ਸਰਕਾਰ ਵਲੋਂ ਐਲਾਨ ਨਹੀਂ ਕੀਤਾ ਗਿਆ।

39 indians39 indians

 ਵੀ.ਕੇ. ਸਿੰਘ ਵਲੋਂ ਇਰਾਕ 'ਚ ਮਾਰੇ ਗਏ 39 ਭਾਰਤੀਆਂ ਵਲੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਇਰਾਕ ਜਾਣ ਸਬੰਧੀ ਕੀਤੀ ਟਿੱਪਣੀ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਅਜਿਹੇ ਬਿਆਨਾਂ ਦੀ ਲੋੜ ਨਹੀਂ ਹੁੰਦੀ ਸਗੋਂ ਆਪਾਂ ਸਾਰੇ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ। ਵੀ. ਕੇ. ਸਿੰਘ ਅਨੇਕਾਂ ਉਚ ਅਹੁਦਿਆਂ 'ਤੇ ਰਹੇ ਹਨ ਅਤੇ ਹੋ ਸਕਦਾ ਉਨ੍ਹਾਂ ਦੀ ਭਾਵਨਾ ਕੁੱਝ ਹੋਰ ਕਹਿਣ ਦੀ ਹੋਵੇ ਅਤੇ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਮਾਰੇ ਗਏ 39 ਭਾਰਤੀਆਂ 'ਚੋਂ ਕੋਈ ਵੀ ਗ਼ੈਰ-ਕਾਨੂੰਨੀ ਤਰੀਕੇ ਨਾਲ ਇਰਾਕ ਗਿਆ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਵਿੱਤੀ ਮਦਦ ਸਬੰਧੀ ਢੀਂਡਸਾ ਪਰਿਵਾਰ ਵਲੋਂ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਨੂੰ ਪੀੜਤ ਪਰਿਵਾਰਾਂ ਦੀ ਵੱਧ ਤੋਂ ਵੱਧ ਵਿਤੀ ਮਦਦ ਕਰਨ ਲਈ ਕਿਹਾ ਜਾਵੇਗਾ।  ਇਸ ਮੌਕੇ ਵਿੱਕੀ ਪਰੋਚਾ, ਮੈਂਬਰ ਐੱਸ. ਜੀ. ਪੀ. ਸੀ. ਭੁਪਿੰਦਰ ਸਿੰਘ ਭਲਵਾਨ, ਜਤਿੰਦਰ ਸਿੰਘ ਸੋਨੀ ਮੰਡੇਰ, ਸੁਰਿੰਦਰਪਾਲ ਸਿੰਘ ਨੀਟਾ, ਅਜੈ ਪਰੋਚਾ ਕੌਂਸਲਰ, ਗੁਰਵਿੰਦਰ ਸਿੰਘ ਗਿੱਲ ਤੇ ਮਨਵਿੰਦਰ ਸਿੰਘ ਬਿੰਨਰ ਵੀ ਹਾਜ਼ਰ ਸਨ।  

parminder singh dhindsa parminder singh dhindsa

ਤੁਹਾਨੂੰ ਦਸ ਦੇਈਏ ਕਿ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਵਲੋਂ 10-10 ਲੱਖ ਦੇਣ ਦਾ ਐਲਾਨ ਕਰ ਦਿਤਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਜੋ ਨੌਜਵਾਨ ਮਾਰੇ ਗਏ ਹਨ ਉਨ੍ਹਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਘਰ ਵਿਚ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement