'ਆਪ' ਨੇ ਪਟਿਆਲਾ ਤੋਂ ਨੀਨਾ ਮਿੱਤਲ ਤੇ ਫ਼ਿਰੋਜ਼ਪੁਰ ਤੋਂ ਹਰਜਿੰਦਰ ਸਿੰਘ ਸਰਾਂ ਨੂੰ ਬਣਾਇਆ ਉਮੀਦਵਾਰ
Published : Apr 6, 2019, 6:02 pm IST
Updated : Apr 6, 2019, 6:49 pm IST
SHARE ARTICLE
Aap
Aap

ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਅਤੇ ਫ਼ਿਰੋਜ਼ਪੁਰ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਅਤੇ ਫ਼ਿਰੋਜ਼ਪੁਰ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਮੁੱਖ ਦਫ਼ਤਰ ਰਾਹੀਂ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਜਾਰੀ ਸੂਚੀ ਸ੍ਰੀਮਤੀ ਨੀਨਾ ਮਿੱਤਲ ਨੂੰ ਪਟਿਆਲਾ ਅਤੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ।

Nina MittalNina Mittal

ਰਾਜਪੁਰਾ ਨਾਲ ਸੰਬੰਧਿਤ ਨੀਨਾ ਮਿੱਤਲ ਪਾਰਟੀ ਦੀ ਸਮਰਪਿਤ ਵਲੰਟੀਅਰ ਅਤੇ ਟਰੇਡ ਵਿੰਗ ਪੰਜਾਬ ਦੀ ਪ੍ਰਧਾਨ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਗਰੈਜੂਏਟ (ਬੀ.ਏ) ਨੀਨਾ ਮਿੱਤਲ (47) ਇਕ ਸਫਲ ਬਿਜ਼ਨੈੱਸ ਵੁਮੈਨ ਹੋਣ ਦੇ ਨਾਲ-ਨਾਲ ਸਮਾਜ ਸੇਵਕ ਵਜੋਂ ਵੱਖ ਵੱਖ ਸਮਾਜਿਕ, ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ।

Harjinder SinghHarjinder Singh

ਪਾਰਟੀ ਦੇ ਪੁਰਾਣੇ ਵਲੰਟੀਅਰ ਹਰਜਿੰਦਰ ਸਿੰਘ ਕਾਕਾ ਸਰਾਂ (48) ਫ਼ਿਰੋਜ਼ਪੁਰ ਦੇ ਤਲਵੰਡੀ ਭਾਈ ਦੇ ਕਿਸਾਨ ਪਰਿਵਾਰ ਨਾਲ ਸੰਬੰਧਿਤ ਅਤੇ ਪੰਜਾਬ ਯੂਨੀਵਰਸਿਟੀ ਪਟਿਆਲਾ ਤੋਂ ਗਰੈਜੂਏਟ (ਬੀ.ਏ.) ਹਨ। ਇਨ੍ਹਾਂ ਦੋਵਾਂ ਨਾਮਾਂ ਦੀ ਚੋਣ ਕੋਰ ਕਮੇਟੀ ਪੰਜਾਬ ਵੱਲੋਂ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement