ਵਿਜੀਲੈਂਸ ਨੇ 5,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ
Published : Apr 6, 2019, 7:43 pm IST
Updated : Apr 6, 2019, 7:43 pm IST
SHARE ARTICLE
Vigilance nabs head constable taking bribe Rs. 5,000
Vigilance nabs head constable taking bribe Rs. 5,000

ਹੌਲਦਾਰ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਅਜੀਤ ਨਗਰ, ਜਲੰਧਰ ਦੀ ਸ਼ਿਕਾਇਤ ’ਤੇ ਫੜਿਆ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਰਾਮਾਮੰਡੀ, ਜਲੰਧਰ ਦੇ ਰੀਡਰ ਵਜੋਂ ਤੈਨਾਤ ਹੌਲਦਾਰ ਜਤਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਅਜੀਤ ਨਗਰ, ਜਲੰਧਰ ਦੀ ਸ਼ਿਕਾਇਤ ’ਤੇ ਫੜਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਸ ਦਾ ਨਾਂ ਮੁਲ ਜਮਾਂ ਦੀ ਸੂਚੀ ਵਿਚੋਂ ਕੱਢਣ ਅਤੇ ਉਸ ਵਿਰੁਧ 110 ਸੀ.ਆਰ.ਪੀ.ਸੀ. ਦਾ ਕਲੰਦਰਾ ਨਾ ਦੇਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਦਬੋਚ ਲਿਆ।

ਉਨ੍ਹਾਂ ਦੱਸਿਆ ਕਿ ਦੋਸ਼ੀ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement