ਅਪ੍ਰੈਲ ਮਹੀਨੇ 'ਚ ਹੀ ਰਿਕਾਰਡ ਤੋੜ ਗਰਮੀ, 43 ਡਿਗਰੀ 'ਤੇ ਪੁਜਿਆ ਤਾਪਮਾਨ
Published : Apr 6, 2022, 1:57 pm IST
Updated : Apr 6, 2022, 4:31 pm IST
SHARE ARTICLE
 photo
photo

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਦਿਨਾਂ ਵਿਚ ਪੰਜਾਬ ਵਿਚ ਗਰਮੀ ਆਪਣਾ ਭਿਆਨਕ ਰੂਪ ਦਿਖਾਏਗੀ।

 

ਚੰਡੀਗੜ੍ਹ: ਪੰਜਾਬ ਵਿਚ ਇਸ ਵਾਰ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਵੀ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਦੀ ਬੇਚੈਨੀ ਵਧ ਗਈ ਹੈ। ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਇੰਡੀਆ ਮੈਟਰੋਲਾਜੀਕਲ ਸੈਂਟਰ ਚੰਡੀਗੜ੍ਹ ਦੇ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਦਿਨਾਂ ਵਿਚ ਪੰਜਾਬ ਵਿਚ ਗਰਮੀ ਆਪਣਾ ਭਿਆਨਕ ਰੂਪ ਦਿਖਾਏਗੀ।

Summer TemperatureSummer Temperature

ਅੰਮ੍ਰਿਤਸਰ ‘ਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37 ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ।

Summer TemperatureSummer Temperature

ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਹੋ ਜਾਵੇਗਾ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ।

 

Hot Temperature
Hot Temperature

ਵਿਭਾਗ ਮੁਤਾਬਕ ਅਪ੍ਰੈਲ ਵਿਚ ਦਿਨ ਦਾ ਤਾਪਮਾਨ ਆਮ ਨਾਲੋਂ ਪੰਜ ਤੋਂ ਛੇ ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਅਪ੍ਰੈਲ ਵਿਚ ਪਾਰਾ ਆਮ ਤੌਰ 'ਤੇ 35 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿੰਦਾ ਹੈ। ਜਦਕਿ ਇਸ ਸਮੇਂ ਪਾਰਾ 40 ਤੋਂ ਪਾਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਵੀ ਗਰਮੀ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਵਿਸਾਖੀ ਤੱਕ ਪੰਜਾਬ ਵਿਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਰਹੇਗਾ। ਇਸ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਸਾਲ ਮੀਂਹ ਘੱਟ ਪੈਣ ਕਾਰਨ ਫ਼ਸਲਾਂ ਸੁੱਕ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement