ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
Published : Apr 6, 2022, 12:09 am IST
Updated : Apr 6, 2022, 12:09 am IST
SHARE ARTICLE
image
image

ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 5 ਅਪ੍ਰੈਲ (ਝਾਮਪੁਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬਿ੍ਰਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੂੰ ਕਿਹਾ ਕਿ ਉਹ ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀਆਂ ਉਡਾਨਾਂ ਨੂੰ ਪ੍ਰਮੁੱਖ ਤਰਜੀਹ ਦੇ ਆਧਾਰ ’ਤੇ ਸ਼ੁਰੂ ਕਰਨ ਲਈ ਭਾਰਤ ਵਿਚ ਬਿ੍ਰਟਿਸ਼ ਹਾਈ ਕਮਿਸ਼ਨਰ ਕੋਲ ਮੁੱਦਾ ਉਠਾਉਣ। 
ਅੱਜ ਦੁਪਹਿਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਸਿਸ਼ਟਾਚਾਰ ਮੁਲਾਕਾਤ ਕਰਨ ਮੌਕੇ ਵਿਚਾਰ-ਵਟਾਂਦਰੇ ਦੌਰਾਨ, ਕੈਰੋਲਿਨ ਰੋਵੇਟ ਨੇ ਕਿਹਾ ਕਿ ਉਹ ਯਕੀਨੀ ਤੌਰ ’ਤੇ ਉਡਾਨਾਂ ਸ਼ੁਰੂ ਕਰਨ ਦਾ ਇਹ ਮਾਮਲਾ ਬਰਤਾਨਵੀ ਹਾਈ ਕਮਿਸ਼ਨਰ ਕੋਲ ਉਠਾਉਣਗੇ ਤਾਂ ਜੋ ਯੂ.ਕੇ. ਵਿਚ ਵਸਦੇ ਪੰਜਾਬੀ ਪ੍ਰਵਾਸੀ ਲੋਕਾਂ ਤੋਂ ਇਲਾਵਾ ਯੂ.ਕੇ. ਦੇ ਗੁਆਂਢੀ ਰਾਜਾਂ ਵਸਦੇ ਲੋਕ ਵੀ ਪੰਜਾਬ ਅਤੇ ਯੂ.ਕੇ ਦੀ ਨਿਰਵਿਘਨ ਯਾਤਰਾ ਕਰ ਸਕਣ। ਉਨ੍ਹਾਂ ਨੇ ਭਗਵੰਤ ਮਾਨ ਨੂੰ ਉਨ੍ਹਾਂ ਦੀ ਅਗਵਾਈ ਹੇਠ ਸੂਬੇ ਵਿਚ ਸਰਕਾਰ ਬਣਾਉਣ ਲਈ ਭਾਰੀ ਫ਼ਤਵਾ ਹਾਸਲ ਕਰਨ ਲਈ ਵੀ ਵਧਾਈ ਦਿਤੀ।  ਚੰਡੀਗੜ੍ਹ ਅਤੇ ਲੰਡਨ ਵਿਚਕਾਰ ਤੁਰਤ ਸਿੱਧੇ ਹਵਾਈ ਸੰਪਰਕ ਦੀ ਲੋੜ ’ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਕੈਰੋਲਿਨ ਰੋਵੇਟ ਨੂੰ ਦਸਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਯੂ.ਟੀ ਚੰਡੀਗੜ੍ਹ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਵਧਦੀ ਮੰਗ ਨੂੰ ਪੂਰਾ ਕਰਦਾ ਹੈ। 
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਵਿਖੇ ਬੋਇੰਗ 777 ਵਰਗੇ ਵੱਡੇ ਅਤੇ ਚੌੜੇ ਹਵਾਈ ਜਹਾਜ਼ਾਂ ਨੂੰ ਸੰਭਾਲਣ ਲਈ ਬੁਨਿਆਦੀ ਸਹੂਲਤਾਂ ਕੈਟ-ਆਈ.ਆਈ.ਬੀ ਇੰਸਟਰੂਮੈਂਟ ਲੈਂਡਿੰਗ ਸਿਸਟਮ ਹੋਣ ਤੋਂ ਇਲਾਵਾ ਅੰਤਰਰਾਸ਼ਟਰੀ ਉਡਾਣਾਂ ਦੇ ਪ੍ਰਬੰਧਨ ਲਈ ਨਵੀਨਤਮ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਨਾਲ ਲੈਸ ਹੈ।  
ਮੁੱਖ ਮੰਤਰੀ ਨੂੰ ਪਰਾਲੀ ਸਾੜਨ ਅਤੇ ਬਾਇਉ ਵੇਸਟ ਪ੍ਰਬੰਧਨ ਦੇ ਖ਼ਤਰੇ ਨਾਲ ਨਜਿੱਠਣ ਲਈ ਨਵੀਨਤਮ ਤਕਨਾਲੋਜੀਆਂ ਬਾਰੇ ਜਾਣੂ ਕਰਵਾਉਂਦਿਆਂ ਕੈਰੋਲੀਨ ਰੋਵੇਟ ਨੇ ਇਨ੍ਹਾਂ ਖੇਤਰਾਂ ਵਿਚ ਤਕਨਾਲੋਜੀ ਪ੍ਰਦਾਨ ਲਈ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਕਿਉਂਕਿ ਯੂ.ਕੇ. ਕੋਲ ਇਨ੍ਹਾਂ ਅਹਿਮ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੱਭ ਤੋਂ ਉੱਨਤ ਮੁਹਾਰਤ ਹੈ। ਉਨ੍ਹਾਂ ਨੇ ਭਗਵੰਤ ਮਾਨ ਨੂੰ ਇਹ ਵੀ ਦਸਿਆ ਕਿ ਯੂ.ਕੇ. ਵਿਚ ਕੁੱਝ ਉੱਨਤ ਪੀ.ਜੀ ਕੋਰਸ ਹਨ ਜੋ ਕੁੱਝ ਸਥਾਨਕ ਯੂਨੀਵਰਸਿਟੀਆਂ ਅਤੇ ਉੱਚ ਸਿਖਿਆ ਦੀਆਂ ਵਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਚਲਾਏ ਜਾ ਸਕਦੇ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਭਰ ਵਿਚ ਲਾਹੇਵੰਦ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ।   
ਭਗਵੰਤ ਮਾਨ ਨੇ ਦੌਰੇ ’ਤੇ ਆਏ ਵਫ਼ਦ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸਾਰਥਕ ਢੰਗ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਪਹਿਲਕਦਮੀਆਂ ਦਾ ਸਵਾਗਤ ਕਰੇਗੀ। 
ਮੁੱਖ ਮੰਤਰੀ ਅਤੇ ਕੈਰੋਲਿਨ ਰੋਵੇਟ ਦੋਹਾਂ ਨੇ ਆਪਸੀ ਹਿਤ ਦੇ ਕਈ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਤੋਂ ਇਲਾਵਾ ਮਿਸ਼ਨ ਦੇ ਉਪ ਮੁਖੀ ਅਮਨਦੀਪ ਗਰੇਵਾਲ ਵੀ ਸ਼ਾਮਲ ਸਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement